ਨਵੀਂ ਦਿੱਲੀ :- ਦਿੱਲੀ ਦੇ ਨਰੇਲਾ ਵਿਖੇ ਬੀਤੀ ਦੇਰ ਰਾਤ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ ‘ਤੇ ਪਹੁੰਚ ਕੇ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਖ਼ਬਰ ਲਿਖੇ ਜਾਣ ਤੱਕ ਅੱਗ ਬੁਝਾਊ ਦਸਤੇ ਦੀਆਂ 26 ਗੱਡੀਆਂ ਅੱਗ ਬੁਝਾਉਣ ਲਈ ਲੱਗ ਚੁੱਕੀਆਂ ਸਨ। ਅੱਗ ਵਿਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ।