ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮਹਾਮੰਤਰੀ ਡਾਕਟਰ ਸੁਭਾਸ਼ ਸ਼ਰਮਾ ਵੱਲੋਂ ਇਕ ਪੱਤਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ ਗਿਆ ਜਿਸ ਵਿੱਚ ਉਨ੍ਹਾਂ ਨੇ ਦੀਪਕ ਠਾਕੁਰ ਜੋ ਕਿ ਸੀਮਾ ਸੜਕ ਸੰਗਠਨ ਵਿੱਚ ਕੰਮ ਕਰਦੇ ਹੋਏ ਦੇਸ਼ ਦੀ ਸੇਵਾ ਕਰ ਰਿਹਾ ਸੀ ਜਿਸ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਹੈ ਮੋਬ ਲਿੰਚਿੰਗ ਦੀ ਇਸ ਘਟਨਾ ਨੇ ਪੰਜਾਬ ਅਤੇ ਪੰਜਾਬੀਆਂ ਨੂੰ ਸ਼ਰਮਸਾਰ ਕੀਤਾ ਹੈ ਹਾਲਾਂਕਿ ਇਸ ਘਟਨਾ ਦੇ ਦੋ ਦੋਸ਼ੀਆਂ ਖਿਲਾਫ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ ਪਰੰਤੂ ਹਾਲੇ ਤੱਕ ਗ੍ਰਿਫਤਾਰੀ ਨਹੀਂ ਹੋ ਸਕੀ ਹੈ ਕੁਝ ਸ਼ਰਾਰਤੀ ਅਨਸਰਾਂ ਦੁਆਰਾ ਦੋਸ਼ੀਆਂ ਨੂੰ ਬਚਾਉਣ ਲਈ ਕਈ ਝੂਠੇ ਆਰੋਪਾਂ ਦਾ ਸਹਾਰਾ ਲੈਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਵਿਚ ਇਸ ਤਰ੍ਹਾਂ ਦੇ ਹਲਾਤ ਪਿਛਲੇ ਕੁਝ ਸਮੇਂ ਤੋਂ ਬਣੇ ਹੋਏ ਹਨ ਅਤੇ ਇਹਨਾਂ ਹਲਾਤਾਂ ਵਿੱਚ ਦੀਪਕ ਠਾਕੁਰ ਨੂੰ ਇਨਸਾਫ਼ ਮਿਲਣਾ ਮੁਸ਼ਕਲ ਜਾਪ ਰਿਹਾ ਹੈ ਬਦਕਿਸਮਤੀ ਦੀ ਗੱਲ ਇਹ ਹੈ ਕਿ ਇਸ ਦਿਲ ਦਹਿਲਾਉਣ ਵਾਲੀ ਘਟਨਾ ਬਾਰੇ ਆਪ ਜੀ ਵੱਲੋਂ ਵੀ ਕੋਈ ਪ੍ਰਤੀਕ੍ਰਿਆ ਹਾਲੇ ਤੱਕ ਨਹੀਂ ਆਈ ਹੈ ਮੁੱਖ ਮੰਤਰੀ ਸਾਹਿਬ ਮੈ ਆਪ ਜੀ ਨੂੰ ਰਾਜ ਧਰਮ ਦੀ ਯਾਦ ਦਿਵਾਉਂਦੇ ਹੋਏ ਦੀਪਕ ਠਾਕੁਰ ਲਈ ਇਨਸਾਫ ਦੀ ਮੰਗ ਕਰਦਾ ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ 50ਲੱਖ ਰੁਪਏ ਸਹਾਇਤਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਮਿਲਣੀ ਚਾਹੀਦੀ ਹੈ ਅਤੇ ਪੰਜਾਬ ਦੇ ਆਮ ਜਨ ਮਾਨਸ ਆਪ ਤੋਂ ਆਸ ਕਰਦੇ ਹਨ ਕਿ ਆਪ ਇਸ ਉਤੇ ਜਲਦ ਤੋਂ ਜਲਦ ਕਾਰਵਾਈ ਕਰੋਗੇ।