ਜਲੰਧਰ:– ਆਦਮਪੁਰ ਸਥਿੱਤ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਪ੍ਰਧਾਨ ਤੇ ਨਾਮ-ਬਾਣੀ ਦੇ ਰਸੀਏ, ਸੰਤ ਬਾਬਾ ਦਿਲਾਵਰ ਸਿੰਘ ਬ੍ਰਹਮ ਜੀ ਜੱਬੜ ਮਾਣਕੋ ਵਾਲਿਆਂ ਦਾ 56 ਸਾਲ ਦੀ ਉਮਰ ਵਿੱਚ ਕੈਂਸਰ ਦੀ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਹੈ, ਜਿਸ ਨਾਲ ਸਿੱਖਿਆ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਯੂਨੀਵਰਸਿਟੀ ਦੀ ਸਥਾਪਨਾ ਲਈ ਸੰਤ ਬਾਬਾ ਦਿਲਾਵਰ ਸਿੰਘ ਬ੍ਰਹਮ ਜੀ ਹਮੇਸ਼ਾ ਯਾਦ ਰੱਖੇ ਜਾਣਗੇ. ਇਸ ਮੌਕੇ ਦੁਆਬੇ ਦੇ ਨਾਲ-ਨਾਲ , ਸਿਆਸਤਦਾਨਾਂ, ਧਾਰਮਿਕ ਸ਼ਖਸੀਅਤਾਂ ਸਮੇਤ ਪੰਜਾਬ ਦੇ ਸਿੱਖਿਆ ਖੇਤਰ ਨਾਲ ਜੁੜੇ ਲੋਕਾਂ ਨੇ ਸ਼ੋਕ ਪ੍ਰਗਟ ਕਰਦਿਆਂ ਕਿਹਾ ਕਿ ਇਹ ਘਾਟ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ