ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਵੱਲੋਂ ਸਾਬਕਾ ਵਿਧਾਇਕ ਅਤੇ ਸਾਬਕਾ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਮੁੜ ਭਾਜਪਾ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਸ੍ਰੀ ਸ਼ਰਮਾ ਅੰਮ੍ਰਿਤਸਰ ਨਾਲ ਸੰਬੰਧਤ ਅਤੇ ਮਰਹੂਮ ਸ੍ਰੀ ਅਰੁਨ ਜੇਤਲੀ ਦੇ ਨੇੜੇ ਸਮਝੇ ਜਾਂਦੇ ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਦੀ ਥਾਂ ਲੈਣਗੇ।
ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਅੱਜ ਇਹ ਐਲਾਨ ਜਲੰਧਰ ਵਿਖ਼ੇ ਕੀਤਾ ਗਿਆ। ਇਸ ਮੌਕੇ ਤੇ ਪੰਜਾਬ ਦੇ ਸਾਰੇ ਮੌਜੂਦਾ ਸਾਬਕਾ ਵਿਧਾਇਕ ਭੀ ਮੌਜੂਦ ਸਨ।
ਪਠਾਨਕੋਟ ਨਾਲ ਸੰਬੰਧਤ ਸ੍ਰੀ ਅਸ਼ਵਨੀ ਸ਼ਰਮਾ ਪਹਿਲਾਂ ਵੀ ਪ੍ਰਦੇਸ਼ ਭਾਜਪਾ ਪ੍ਰਧਾਨ ਵਜੋਂ ਸੇਵਾ ਨਿਭਾਅ ਚੁੱਕੇ ਹਨ। ਉਹ ਫ਼ਰਵਰੀ 2010 ਵਿਚ ਸਰਬਸੰਮਤੀ ਨਾਲ ਭਾਜਪਾ ਪੰਜਾਬ ਦੇ ਪ੍ਰਧਾਨ ਚੁਣੇ ਗਏ ਸਨ।