ਜਲੰਧਰ : ਅੱਜ ਨਵੀਂ ਬੇਰੁਜ਼ਗਾਰ ਪੀ ਟੀ ਆਈ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਸੂਬਾ ਅਮਨਦੀਪ ਕੰਬੋਜ ਨੇ ਦੱਸਿਆ ਕਿ 2006 ਤੋਂ ਬਾਅਦ ਕੋਈ ਵੀ ਪੀ ਟੀ ਆਈ ਅਧਿਆਪਕ ਭਰਤੀ ਨਹੀਂ ਕੀਤਾ ਗਿਆ ਇਸ ਲਈ ਬੇਰੁਜ਼ਗਾਰ ਅਧਿਆਪਕ ਪ੍ਰਾਇਮਾਰੀ ਸਕੂਲਾਂ ਵਿੱਚ ਨਵੀਆਂ 5000 ਪੋਸਟਾਂ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਰਹੇ ਹਾਂ ਪਰ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਕੋਈ ਸਾਰ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਨੂੰ ਰੁਜਗਾਰ ਨਹੀਂ ਮਿਲ ਜਾਂਦਾ ਉਦੋਂ ਤੱਕ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਰਹਾਂਗੇ ਇਸ ਮੌਕੇ ਸੂਬਾ ਪ੍ਰਧਾਨ ਅਮਨਦੀਪ ਕੰਬੋਜ, ਮੀਤ ਪ੍ਰਧਾਨ ਗੋਬਿੰਦ ਸਿੰਘ,ਜਰਨਲ ਸਕੱਤਰ ਵਰਿੰਦਰ ਸਿੰਘ/ਗੁਰਵਿੰਦਰ ਸਿੰਘ,ਖਜਾਨਚੀ ਦਵਿੰਦਰ ਕੁਮਾਰ ਬਹਾਦਰ ਸਿੰਘ,ਗੁਰਮੀਤ ਸਿੰਘ ਭਰਤ ਭੂਸਣ,ਅਮਨਦੀਪ ਕੌਰ,ਰਿੰਪੀ, ਪ੍ਰਿਅਕਾ,ਮੰਜੂ,ਮਮਤਾ,ਸ਼ਰਨ,ਹੰਸ਼ ਰਾਜ,ਸੰਦੀਪ ਕੁਮਾਰ,ਸ਼ਮਸ਼ੇਰ ਸਿੰਘ ਹਾਜਰ ਸਨ।
ਮੰਗਾ
1.ਪੀ ਟੀ ਆਈ ਅਧਿਆਪਕਾਂ ਦੀਆਂ 5000 ਨਵੀਆਂ ਪੋਸਟਾਂ ਕੱਢੀਆਂ ਜਾਣ।
2.ਪੀ.ਟੀ.ਆਈ ਅਧਿਆਪਕਾਂ ਨੂੰ ਪ੍ਰਾਇਮਰੀ ਸਕੂਲਾਂ ਵਿੱਚ ਨਿਯੁਕਤ ਕੀਤਾ ਜਾਵੇ।
3.ਨਵੀ ਭਰਤੀ ਦਾ ਇਸ਼ਤਿਹਾਰ ਜਲਦੀ ਤੋਂ ਜਲਦੀ ਜਾਰੀ ਕੀਤਾ ਜਾਵੇ।
4.ਸਰੀਰਕ ਸਿੱਖਿਆ ਦੇ ਵਿਸ਼ੇ ਨੂੰ ਪ੍ਰਇਮਾਰੀ ਸਕੂਲ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਲਾਜਮੀ ਕੀਤਾ ਜਾਵੇ ਕਿਉਂਕਿ ਅੱਜ ਦੇ ਸਮੇਂ ਵਿੱਚ ਤੰਦਰੁਸਤੀ ਬਹੁਤ ਹੀ ਜਰੂਰੀ ਹੈ।
5.ਸਰੀਰਕ ਸਿੱਖਿਆ ਅਧਿਆਪਕ ਭਰਤੀ ਕਰਕੇ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕੋ।