ਲੁਧਿਆਣਾ : ਨਹੀਂ ਰਹੇ ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ,ਚੰਡੀਗੜ੍ਹ: ਕਲਗੀਧਰ ਟਰੱਸਟ ਬੜੂ ਸਾਹਿਬ ਦੇ ਮੀਤ ਪ੍ਰਧਾਨ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਖੇਮ ਸਿੰਘ ਗਿੱਲ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ।
ਉਹਨਾਂ ਦੀ ਉਮਰ 89 ਸਾਲ ਸੀ। ਉਹਨਾਂ ਦਾ ਦਿਹਾਂਤ ਅੱਜ ਸਵੇਰੇ ਹੋਇਆ।ਤੁਹਾਨੂੰ ਦੱਸ ਦਈਏ ਕਿ ਵਿਗਿਆਨ ਵਿਚ ਸਹਿਯੋਗ ਲਈ ਉਹਨਾਂ ਨੂੰ ਭਾਰਤ ਸਰਕਾਰ ਵੱਲੋਂ ‘ਪਦਮ ਭੂਸ਼ਣ’ ਪੁਰਸਕਾਰ ਸਮੇਤ ਹੋਰ ਵੀ ਕਈ ਪੁਰਸਕਾਰਾਂ ਨਾਲ ਨਵਾਜਿਆ ਜਾ ਚੁੱਕਾ ਹੈ।
ਤੁਹਾਨੂੰ ਦੱਸ ਦਈਏ ਕਿ ਡਾ. ਖੇਮ ਸਿੰਘ ਗਿੱਲ ਦੇ ਦੇਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।