ਫਗਵਾੜਾ 13 ਅਪ੍ਰੈਲ (ਸ਼ਿਵ ਕੋੜਾ) ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਪੰਜਾਬ ਜੋਗਿੰਦਰ ਸਿੰਘ ਮਾਨ ਨੇ ਅੱਜ ਨਿਰਮਲ ਕੁਟੀਆ (ਛਿੰਬ ਵਾਲੀ) ਪੰਡਵਾ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਦਿਆਂ ਨਤਮਸਤਕ ਹੋ ਕੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਹਨਾਂ ਸਮੂਹ ਹਾਜਰੀਨ ਸੰਗਤ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਪੰਥ ਦਾ ਇਤਿਹਾਸ ਬਹੁਤ ਸੁਨਿਹਰਾ ਅਤੇ ਮਹਾਨ ਸ਼ਹਾਦਤਾਂ ਨਾਲ ਭਰਿਆ ਹੈ। ਸਾਨੂੰ ਆਪਣੇ ਇਤਿਹਾਸ ਤੋਂ ਸੇਧ ਲੈਂਦਿਆਂ ਗੁਰੂ ਸਾਹਿਬਾਨ ਦੇ ਦਰਸਾਏ ਨੇਕੀ ਦੇ ਮਾਰਗ ਤੇ ਚੱਲਣ ਅਤੇ ਜੁਲਮ ਦੇ ਖਿਲਾਫ ਸੰਘਰਸ਼ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਇਸ ਮੌਕੇ ਉਹਨਾਂ ਦੇ ਨਾਲ ਅਵਤਾਰ ਸਿੰਘ ਸਰਪੰਚ ਪੰਡਵਾ, ਦਿਹਾਤੀ ਕਾਂਗਰਸ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ, ਵਰੁਣ ਬੰਗੜ ਚੱਕ ਹਕੀਮ, ਮਨਜੋਤ ਸਿੰਘ ਆਦਿ ਵੀ ਹਾਜਰ ਸਨ।