ਜਲੰਧਰ :- ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹੇ ਦੇ ਨੌਜਵਾਨਾ ਨੂੰ ਆਤਮ ਨਿਰਭਰ ਬਣਾਉਣ ਲਈ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਤਹਿਤ ਮਹੀਨਾ ਦਸੰਬਰ 2020 ਦੌਰਾਨ ਵੱਖ-ਵੱਖ ਬੈਂਕਾਂ ਵਲੋਂ  ਸਵੈ-ਰੁਜ਼ਗਾਰ  ਕਰਜ਼ ਮੁਹੱਈਆ ਕਰਵਾਏ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ  ਬਿਊਰੋ ਰੋਜ਼ਗਾਰ ਜਨਰੇਸ਼ਨ ਅਤੇ ਹੁਨਰ ਵਿਕਾਸ ਤੇ ਟਰੇਨਿੰਗ ਜਲੰਧਰ ਜਸਵੰਤ ਰਾਏ ਨੇ ਦੱਸਿਆ ਕਿ ਅਪਣਾ ਸਵੈ ਰੁਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨ ਜ਼ਿਲ੍ਹਾ  ਰੋਜ਼ਗਾਰ ਤੇ ਕਾਰੋਬਾਰ ਬਿਊਰੋ , ਤਹਿਸੀਲ ਕੰਪਲੈਕਸ ਤੀਸਰੀ ਮੰਜ਼ਿਲ, ਜਲੰਧਰ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਟੈਲੀਫੋਨ ਨੰ : 0181-2225791 ‘ਤੇ ਵੀ ਲਈ ਜਾ ਸਕਦੀ ਹੈ।

ਰਾਏ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਨੂੰ ਵਿਭਾਗ ਦੀ ਵੈਬਸਾਈਟ www.pgrkam.com, ‘ਤੇ ਰਜਿਸਟਰ ਕਰਨ ਤਾਂ ਜੋ ਭਵਿੱਖ ਵਿੱਚ ਆਉਣ ਵਾਲੇ ਰੋਜ਼ਗਾਰ ਦੇ ਮੌਕਿਆਂ ਤੋਂ ਉਨਾਂ ਨੂੰ ਜਾਣੂੰ ਕਰਵਾਇਆ ਜਾ ਸਕੇ ਤੇ ਉਨਾਂ ਦੀ ਢੁੱਕਵੀਂ ਪਲੇਸਮੈਂਟ ਕਰਵਾਈ ਜਾ ਸਕੇ। ਉਨ੍ਹਾਂ  ਦੱਸਿਆ ਕਿ ਇਸ ਸਬੰਧੀ ਚਾਹਵਾਨ ਉਮੀਦਵਾਰ ਵਧੇਰੇ ਜਾਣਕਾਰੀ ਲਈ ਚਾਹਵਾਨ ਉਮੀਦਵਾਰ

ਟੈਲੀਫੋਲ ਨੰਬਰ 90569-20100 ‘ਤੇ ਵੀ ਸੰਪਰਕ ਕਰ ਸਕਦੇ ਹਨ।