
ਹੁਸ਼ਿਆਰਪੁਰ :- ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲੈ ਕੇ ਕੀਤੀ ਗਈ ਟਿੱਪਣੀ ਤੋਂ ਗ਼ੁੱਸੇ ‘ਚ ਆਏ ਕੁੱਝ ਅਣਪਛਾਤੇ ਨੌਜਵਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਗੋਹਾ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਵਲੋਂ ਬਿਆਨ ਦਿੱਤਾ ਗਿਆ ਸੀ ਕਿ ਸੰਘਰਸ਼ ‘ਚ ਸ਼ਾਮਿਲ ਹੋਣ ਲਈ ਜਾਣ ਵਾਲੇ ਕਿਸਾਨ ਦਿੱਲੀ ਸਰਹੱਦਾਂ ਵਿਖੇ ਪਿਕਨਿਕ ਮਨਾ ਰਹੇ ਹਨ। ਘਟਨਾ ਦਾ ਪਤਾ ਲੱਗਣ ‘ਤੇ ਭਾਜਪਾ ਵਰਕਰਾਂ ਨੇ ਸਾਬਕਾ ਕੈਬਨਿਟ ਮੰਤਰੀ ਦੇ ਗ੍ਰਹਿ ਸਾਹਮਣੇ ਧਰਨਾ ਲਗਾ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।