ਫਗਵਾੜਾ 31 ਅਗਸਤ ( ) ਫਗਵਾੜਾ ਦੇ ਨਜਦੀਕੀ ਪਿੰਡ ਅਕਾਲਗੜ੍ਹ ਵਿਖੇ ਲੋੜਦੇ ਵਿਕਾਸ ਕਾਰਜਾਂ ਅਤੇ ਪਿੰਡ ਪੱਧਰ ਤੇ ਕਰਵਾਏ ਜਾਣ ਵਾਲੇ ਖੇਡ ਟੂਰਨਾਮੈਂਟ ਅਤੇ ਪਿੰਡ ਦੀ ਦਿੱਖ ਨੂੰ ਖੂਬਸੂਰਤ ਬਨਾਉਣ ਲਈ ਆਉਂਦੇ ਦਿਨਾਂ ਵਿਚ ਕੀਤੇ ਜਾਣ ਵਾਲੇ ਕੰਮਾ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਇਕ ਮੀਟਿੰਗ ਭਾਈ ਲਾਲ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਰਪੰਚ ਗੁਲਜਾਰ ਸਿੰਘ ਤੋਂ ਇਲਾਵਾ ਨੰਬਦਾਰ ਨਛੱਤਰ ਸਿੰਘ, ਗੁਰਦਿਆਲ ਸਿੰਘ, ਬਖਸ਼ੀਸ਼ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਸਰਪੰਚ ਗੁਲਜਾਰ ਸਿੰਘ ਨੇ ਦੱਸਿਆ ਕਿ ਖੇਡ ਸਟੇਡੀਅਮ ਲਈ ਗ੍ਰਾਂਟ ਮੰਨਜੂਰ ਹੋ ਚੁੱਕੀ ਹੈ ਅਤੇ ਜਲਦੀ ਹੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ। ਇਸ ਦੌਰਾਨ ਪਿੰਡ ਵਿਚ ਕਰਵਾਏ ਜਾਣ ਵਾਲੇ ਸਲਾਨਾ ਫੁਟਬਾਲ ਟੂਰਨਾਮੈਂਟ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਭਾਈ ਲਾਲ ਸਿੰਘ ਨੇ ਦੱਸਿਆ ਕਿ ਜਲਦੀ ਹੀ ਪਿੰਡ ਵਿਚ ਵੱਡੀ ਪੱਧਰ ਤੇ ਬੂਟੇ ਵੀ ਲਗਾਏ ਜਾਣਗੇ ਤਾਂ ਜੋ ਪਿੰਡ ਦੀ ਦਿੱਖ ਨੂੰ ਖੂਬਸੂਰਤ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਸੈਨੀਟਾਈਜ ਕਰਨ ਦੇ ਨਾਲ ਹੀ ਸਾਫ ਸਫਾਈ ਦੀ ਮੁਹਿਮ ਵੀ ਅਰੰਭੀ ਜਾਵੇਗੀ। ਉਹਨਾਂ ਦੱਸਿਆ ਕਿ ਜਲਦੀ ਹੀ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਵੀ ਪ੍ਰੋਜੈਕਟ ਕੀਤਾ ਜਾਵੇਗਾ। ਇਸ ਮੌਕੇ ਗੁਰਨਾਮ ਪਾਲ, ਠੇਕੇਦਾਰ ਜਸਵਿੰਦਰ ਸਿੰਘ, ਅਵਤਾਰ ਸਿੰਘ, ਧਰਮਿੰਦਰ ਸਿੰਘ, ਮਨਮੀਤ ਕੌਰ, ਮਨਜੀਤ ਮੱਖਣ, ਪਿਆਰਾ ਸਿੰਘ, ਹਰਜਿੰਦਰ ਸਿੰਘ ਆਦਿ ਹਾਜਰ ਸਨ।ਤਸਵੀਰ 001, ਕੈਪਸ਼ਨ- ਪਿੰਡ ਅਕਾਲਗੜ੍ਹ ਵਿਖੇ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਲਾਲ ਸਿੰਘ ਅਤੇ ਨਾਲ ਹਨ ਸਰਪੰਚ ਗੁਲਜਾਰ ਸਿੰਘ, ਬਖਸ਼ੀਸ਼ ਸਿੰਘ, ਨਛੱਤਰ ਸਿੰਘ, ਗੁਰਦਿਆਲ ਸਿੰਘ ਅਤੇ ਹੋਰ।