ਮਾਨਸਾ :ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਤੋਂ ਲੈਕੇ ਪਰਿਵਾਰ ਪਿੰਡ ਪਹੁੰਚ ਗਿਆ ਹੈ। ਇਸ ਗਮਗੀਨ ਮੌਕੇ ਉਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਸਮਰਥਕਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਮਰਥਕਾਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਜਾ ਰਹੇ ਹਨ।
ਜਾਣਕਾਰੀ ਅਨੁਸਾਰ ਸ਼ੁੱਭਦੀਪ ਸਿੱਧੂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। ਇਸ ਤੋਂ ਬਾਅਦ ਦੁਪਹਿਰ 12 ਵਜੇ ਦੇ ਕਰੀਬ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਮੌਕੇ ਭਾਰੀ ਸੰਖਿਆ ਵਿਚ ਸੁਰੱਖਿਆ ਮੁਲਾਜ਼ਮਾਂ ਅਤੇ ਪੰਜਾਬ ਪੁਲਸ ਦੀਆਂ ਗੱਡੀਆਂ ਵੀ ਮੌਜੂਦ ਹਨ। ਸਿੱਧੂ ਮੂਸੇਵਾਲਾ ਦੇ ਘਰ ਵੱਡੇ-ਵੱਡੇ ਕਲਾਕਾਰ ਅਤੇ ਹੋਰ ਮਹਾਨ ਸ਼ਖ਼ਸੀਅਤਾਂ ਦੁੱਖ ਪ੍ਰਗਟ ਕਰਨ ਲਈ ਪਹੁੰਚ ਚੁੱਕੀਆਂ ਹਨ।