ਫਗਵਾੜਾ 31 ਅਗਸਤ (ਸ਼ਿਵ ਕੋੜਾ) ਪਿੰਡ ਸਾਹਨੀ ਦੀ ਗ੍ਰਾਮ ਪੰਚਾਇਤ ਵੱਲੋਂ ਮਗਨਰੇਗਾ ਕਾਮਿਆਂ ਦੇ ਸਹਿਯੋਗ ਨਾਲ ਵਿਕਾਸ ਕਾਰਜ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਪੰਚ ਰਾਮਪਾਲ ਸਾਹਨੀ, ਪਰਮਿੰਦਰ ਸਿੰਘ ਸ਼ਨੀ, ਜਸਵੀਰ ਸਿੰਘ ਕਾਲਾ, ਪੰਚਾਇਤ ਮੈਂਬਰ ਬੀਬੀ ਪਰਮਜੀਤ ਕੌਰ, ਬੀਬੀ ਊਸ਼ਾ ਰਾਣੀ, ਮੇਜਰ ਸਿੰਘ, ਜਰਨੈਲ ਸਿੰਘ, ਹਰਨੇਕ ਸਿੰਘ ਤੇ ਚੁੰਨੀ ਰਾਮ ਨਿਕਾ ਨੇ ਦੱਸਿਆ ਕਿ ਪਿੰਡ ਵਿੱਚ ਕਾਫੀ ਲੰਬੇ ਅਰਸੇ ਤੋਂ ਅਧੂਰੀਆਂ ਪਈਆਂ ਗਲੀਆਂ – ਨਾਲੀਆਂ ਨਾਲ਼ ਪਿੰਡ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਹਨਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਹਿਲ ਦੇ ਆਧਾਰ ‘ਤੇ ਬਣਾਇਆ ਜਾ ਰਿਹਾ ਹੈ । ਉਹਨਾਂ ਕਿਹਾ ਕਿ ਪਿੰਡ ਦਾ ਸਮੁੱਚਾ ਵਿਕਾਸ ਕਰਵਾਉਣਾ ਹੀ ਸਾਡਾ ਸਾਰਿਆਂ ਦਾ ਮਕਸਦ ਹੈ । ਉਹਨਾਂ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਬਣਾਇਆ ਜਾ ਰਿਹਾ ਹੈ ਅਤੇ ਜਲਦੀ ਹੀ ਨੇਪਰੇ ਚਾੜਿਆ ਜਾਵੇਗਾ ।ਅਖੀਰ ਵਿੱਚ ਸਮੁੱਚੀ ਪੰਚਾਇਤ ਅਤੇ ਪਤਵੰਤਿਆਂ ਨੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ, ਜਿਹਨਾਂ ਦੀ ਬਦੌਲਤ ਪ੍ਰਾਪਤ ਹੋਈ ਗ੍ਰਾਂਟ ਨਾਲ ਪਿੰਡ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਿਆ ਜਾ ਰਿਹਾ ਹੈ । ਇਸ ਮੌਕੇ ਕਾਮਰੇਡ ਰਣਦੀਪ ਸਿੰਘ ਰਾਣਾ, ਲੰਬੜਦਾਰ ਦੇਵੀ ਪਰਕਾਸ਼, ਅਮਰੀਕ ਸਿੰਘ, ਬਲਜਿੰਦਰ ਸਿੰਘ  ਆਦਿ ਵੀ ਹਾਜ਼ਰ ਸਨ ।