ਫਗਵਾੜਾ (ਸ਼ਿਵ ਕੋੜਾ) ਜਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸ. ਐੱਚ. ਸੀ. ਸੰਗਤਪੁਰ ਵਿਖੇ ਡਾ. ਪ੍ਰਦੀਪ ਕੁਮਾਰ ਆਰ. ਐੱਮ. ਓ. ਦੀ ਅਗਵਾਈ ਵਿੱਚ ਸਮੁੱਚੀ ਟੀਮ ਵੱਲੋਂ ਸ਼ੱਕੀ ਵਿਅਕਤੀਆਂ ਦੇ ਕੋਰੋਨਾ ਟੈਸਟ ਕੀਤੇ ਗਏ । ਇਸ ਮੌਕੇ ਗੱਲਬਾਤ ਕਰਦਿਆਂ ਡਾ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੇ ਕੋਰੋਨਾ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਉਕਤ ਬਿਮਾਰੀ ਤੋਂ ਬਚਾਅ ਲਈ ਕੋਰੋਨਾ ਟੈਸਟ ਕੀਤੇ ਗਏ ਹਨ ।ਉਹਨਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਸਾਵਧਾਨ ਰਹਿਣ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਇਸ ਨਾਮੁਰਾਦ ਬਿਮਾਰੀ ਦੇ ਪ੍ਰਕੋਪ ਤੋਂ ਬਚਿਆ ਜਾ ਸਕੇ । ਇਸ ਮੌਕੇ ਦਿਨੇਸ਼ ਕੁਮਾਰ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ ।