ਨਵੀਂ ਦਿੱਲੀ :- ਚੀਨ ਨਾਲ ਤਣਾਅ ਦੇ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡਿਓ ਕਾਨਫਰੰਸਿੰਗ ਰਾਹੀਂ ਵੀਅਤਨਾਮ ਦੇ ਪ੍ਰਧਾਨ ਮੰਤਰੀ ਗੁਏਨ ਜੁਆਨ ਫੁਚ ਨਾਲ ਬੈਠਕ ਕਰਨਗੇ। ਬੈਠਕ ਵਿਚ ਦੋਵਾਂ ਦੇਸ਼ਾਂ ਦੇ ਨੇਤਾਵਾਂ ਵਿਚਾਲੇ ਵਿਆਪਕ ਰਣਨੀਤਕ ਭਾਈਵਾਲੀ ‘ਤੇ ਧਿਆਨ ਕੇਂਦਰਤ ਕਰਨ ‘ਤੇ ਵਿਚਾਰ ਵਟਾਂਦਰੇ ਕੀਤੇ ਜਾਣਗੇ।