ਜਲੰਧਰ 01 ਅਗਸਤ 2020

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਮਾਸਕ ਨਾ ਪਾਉਣ ਵਾਲਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹੁਣ ਤੱਕ ਕਮਿਸ਼ਨਰੇਟ ਪੁਲਿਸ ਵਲੋਂ 25501 ਲੋਕਾਂ ਨੂੰ 1.20 ਕਰੋੜ ਦਾ ਜੁਰਮਾਨਾ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੁਣ ਤੱਕ ਮਾਸਕ ਨਾ ਪਾਉਣ ਵਾਲਿਆਂ ਦੇ 25501 ਚਲਾਨ ਕਰਕੇ ਉਨ੍ਹਾਂ ਪਾਸੋਂ 1,20,96,100 ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 45 ਵਿਅਕਤੀਆਂ ਨੂੰ 85000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ’ਤੇ ਥੁੱਕਣ ਵਾਲੇ 445 ਵਿਅਕਤੀਆਂ ਨੂੰ 112100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 49263 ਟਰੈਫਿਕ ਚਲਾਨ ਕਰਕੇ 2253 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 71 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 1.37 ਲੱਖ ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ’ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 217 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ’ਤੇ 4.39 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 185 ਟਰੈਫਿਕ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 193 ਲੋਕਾਂ ਨੂੰ ਮਾਸਕ ਨਾ ਪਾਉਣ ’ਤੇ 96500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਉਪਰੋਕਤ ਤੋਂ ਇਲਾਵਾ ਲਾਕਡਾਊਨ ਦੀਆਂ ਪਾਬੰਦੀਆ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ਼ ਦੋ ਐਫ.ਆਈ.ਆਰ.ਵੀ ਦਰਜ ਕੀਤੀਆਂ ਗਈਆਂ।

ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।