ਜਲੰਧਰ 18 ਜੂਨ
ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਅਪਰਾਧ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਦੇਸ਼ ਦਿੱਤੇ ਕਿ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਦੇ ਮੱਦੇਨਜ਼ਰ ਪੀ.ਜੀਜ਼ ਵਿੱਚ ਬਿਨਾਂ ਸ਼ਨਾਖਤ  ਹਿੰਦੇ ਲੋਕਾਂ ਦੀ ਜਾਂਚ ਮੁਹਿੰਮ ਨੂੰ ਤੇਜ਼ ਕੀਤਾ ਜਾਵੇ।ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੇਂਇੰਗ ਗੈਸਟ ਹਾਊਸਾਂ ਦੇ ਮਾਲਕਾਂ ਲਈ ਕਿਰਾਏ ’ਤੇ ਰੱਖੇ ਲੋਕਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣੀ ਲਾਜ਼ਮੀ ਹੈ ਤਾਂ ਜੋ ਅਜਿਹੀਆਂ ਥਾਵਾਂ ’ਤੇ ਅਪਰਾਧੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਪੀ.ਜੀਜ਼ ਬਿਨਾਂ ਪੁਲਿਸ ਵੈਰੀਫਿੇਕਸ਼ਨ ਦੇ ਦਿੰਦਾ ਪਾਇਆ ਗਿਆ ਤਾਂ ਅਜਿਹੇ ਲੋਕਾਂ ਦੇ ਖਿਲਾਫ਼ ਸ਼ਖਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੀ ਇਸ ਮੀਟਿੰਗ ਵਿੱਚ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਦੇ ਪ੍ਰਬੰਧਾਂ ਲਈ ਗਸ਼ਤ ਵਧਾਉਣ, ਸ਼ਹਿਰ ਵਿੱਚ ਕੋਵਿਡ-19 ਪ੍ਰੋਟੋਕਾਲ ਦੀ ਸ਼ਖਤੀ ਨਾਲ ਪਾਲਣਾ ਅਤੇ ਐਨ.ਡੀ.ਪੀ.ਐਸ.ਐਕਟ ਤਹਿਤ ਮੁਲਜ਼ਮਾਂ ਦੀਆਂ ਜਾਇਦਾਤਾਂ ਜਬਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਿੱਚ ਸੰਵੇਦਨਸ਼ੀਲ ਲੋਕਾਂ ਅਤੇ ਸਥਾਨਾਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਮਾਨਤ ’ਤੇ ਬਾਹਰ ਆਏ ਲੋਕਾਂ ’ਤੇ ਬਾਜ਼ ਅੱਖ ਰੱਖਣ ਤੋਂ ਇਲਾਵਾ ਸ਼ਹਿਰ ਵਿੱਚ ਰਾਤ ਦੀ ਪੁਲਿਸ ਗਸ਼ਤ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਸਮੂਹ ਐਸ.ਐਚ.ਓਜ਼ ਨੂੰ ਇਹ ਵੀ ਕਿਹਾ ਕਿ ਅਜਿਹੇ ਮੁਲਜ਼ਮਾਂ ਦੀ ਸੂਚੀ ਬਣਾ ਕੇ ਉਨਾਂ ਦੀਆਂ ਗਤੀਵਿਧੀਆਂ ’ਤੇ ਬਾਰੀਕੀ ਨਾਲ ਨਿਗਰਾਨੀ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਸ਼ਹਿਰੀ ਪੁਲਿਸ ਦੀ ਮੁੱਖ ਤਵੱਜੋਂ ਅਪਰਾਧਾਂ ਨੂੰ ਰੋਕਣਾ ਅਤੇ ਜ਼ਿਲ੍ਹਾ ਵਾਸੀਆਂ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨ ਵੱਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਿਸੇ ਕੀਮਤ ’ਤੇ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।ਇਸ ਮੌਕੇ ਪੁਲਿਸ ਕਮਿਸ਼ਨਰ ਵਲੋਂ ਐਨ.ਡੀ.ਪੀ.ਐਸ.ਐਕਟ ਤਹਿਤ ਦਰਜ ਕੇਸਾਂ ਵਿੱਚ ਮੁਲਜ਼ਮਾਂ ਦੀਆਂ ਜਾਇਜਦਾਂ ਨੂੰ ਜ਼ਬਤ ਕਰਨ ਸਬੰਧੀ ਹੋਈ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸਨਰ ਪੁਲਿਸ, ਗੁਰਮੀਤ ਸਿੰਘ, ਨਰੇਸ਼ ਡੋਗਰਾ, ਜਗਮੋਹਨ ਸਿੰਘ ਅਤੇ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਮੂਹ ਐਸ.ਐਚ.ਓਜ਼ ਸ਼ਾਮਿਲ ਸਨ।