ਲੁਧਿਆਣਾ- ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਭਾਈ ਰਣਧੀਰ ਸਿੰਘ ਨਗਰ ‘ਚ ਇੱਕ ਪੁੱਤਰ ਨੇ ਮਾਂ ਨਾਲ ਮਿਲ ਕੇ ਆਪਣੇ ਬਜ਼ੁਰਗ ਪਿਓ ਦਾ ਬੇਹਰਿਮੀ ਨਾਲ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਸ਼ਾਮ ਸਿੰਘ ਆਨੰਦ (75) ਵਜੋਂ ਕੀਤੀ ਗਈ ਹੈ ਅਤੇ ਉਹ ਇਫਕੋ ਤੋਂ ਜਨਰਲ ਮੈਨੇਜਰ ਦੇ ਤੌਰ ‘ਤੇ ਸੇਵਾਮੁਕਤ ਹੋਇਆ ਸੀ। ਘਰੇਲੂ ਕਲੇਸ਼ ਦੇ ਚੱਲਦਿਆਂ ਸ਼ਾਮ ਸਿੰਘ ਆਨੰਦ ਦੀ ਪਤਨੀ ਚਰਨਜੀਤ ਕੌਰ ਅਤੇ ਉਸ ਦੇ ਬੇਟੇ ਜਤਿੰਦਰ ਸਿੰਘ ਨੇ ਉਸ ਦਾ ਕਤਲ ਕਰ ਦਿੱਤਾ। ਇਸ ਘਟਨਾ ਦਾ ਪਤਾ ਅੱਜ ਦੁਪਹਿਰ 12 ਵਜੇ ਦੇ ਕਰੀਬ ਉਸ ਵੇਲੇ ਲੱਗਾ, ਜਦੋਂ ਗੁਆਂਢੀ ਉਨ੍ਹਾਂ ਦੇ ਘਰ ਆਇਆ। ਇਸ ਤੋਂ ਬਾਅਦ ਉਸ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇ ਸਰੀਰ ‘ਤੇ ਚਾਕੂਆਂ ਅਤੇ ਹੋਰ ਤੇਜ਼ਧਾਰ ਨਾਲ ਕੀਤੇ ਜ਼ਖ਼ਮਾਂ ਦੇ ਕਈ ਨਿਸ਼ਾਨ ਸਨ।