ਅੰਮ੍ਰਿਤਸਰ :- ਐਲੀਮੈਂਟਰੀ ਟੀਚਰਜ ਯੂਨੀਅਨ ਅੰਮ੍ਰਿਤਸਰ (ਰਜਿ.) ਵਲੋਂ ਹੈੱਡਟੀਚਰ / ਸੈੰਟਰ ਹੈੱਡਟੀਚਰ ਪ੍ਰਮੋਸ਼ਨਾ ਨਾ ਹੋਣ ਦੇ ਰੋਸ ਵਜੋਂ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਵਿਖੇ ਲੜੀਵਾਰ ਚੱਲ ਰਹੀ ਭੁੱਖ ਹੜਤਾਲ ‘ਚ ਅੱਜ ਜਤਿੰਦਰ ਸਿੰਘ ਲਾਵੇਂ ਗੁਰਮੁੱਖ ਸਿੰਘ ਕੌਲੋਵਾਲ,ਹਰਪ੍ਰੀਤ ਸਿੰਘ ਕਾਵੇਂ ਦੀ ਅਗਵਾਈ ਵਿਚ ਧਰਮਿੰਦਰ ਸਿੰਘ,ਮੇਜਰ ਸਿੰਘ,ਸਰਵਜੀਤ ਸਿੰਘ, ਵਰਿੰਦਰ ਕੁਮਾਰ, ਰਵਿੰਦਰ ਸਿੰਘ, ਸੁਖਰਾਜ ਸਿੰਘ, ਨਿਤਨ ਚਾਵਲਾ, ਬੂਟਾ ਸਿੰਘ, ਬਲਜੀਤ ਸਿੰਘ, ਸਰਬਜੀਤ ਸਿੰਘ, ਗੁਰਪ੍ਰਤਾਪ ਸਿੰਘ ਆਦਿ ਚੋਗਾਵਾਂ-1 ਬਲਾਕ ਦੇ 13 ਈ.ਟੀ.ਯੂ. ਆਗੂ ਭੁੱਖ ਹੜਤਾਲ ਤੇ ਬੈਠੇ। ਇਸ ਦੌਰਾਨ ਜਥੇਬੰਦੀ ਦੇ ਜਿਲ੍ਹਾ ਜਨਰਲ ਸਕੱਤਰ ਨਵਦੀਪ ਸਿੰਘ, ਜਿਲ੍ਹਾ ਆਗੂ ਸੁਖਦੇਵ ਸਿੰਘ ਵੇਰਕਾ ਅਤੇ ਗੁਰਪ੍ਰੀਤ ਸਿੰਘ ਵੇਰਕਾ ਨੇ ਸੰਬੋਧਨ ਕਰਦਿਆਂ ਕਿਹਾ ਜਿਲ੍ਹਾ ਸਿੱਖਿਆ ਦਫਤਰ ਅੰਮ੍ਰਿਤਸਰ ਦੇ ਅਧਿਕਾਰੀਆਂ ਵਲੋਂ ਹੈੱਡਟੀਚਰ /ਸੈੰਟਰ ਹੈੱਡਟੀਚਰ ਪ੍ਰਮੋਸ਼ਨਾਂ ਕਰਨ ਵਿੱਚ ਬਿਨਾਂ ਵਜ੍ਹਾ ਦੇਰੀ ਕੀਤੀ ਜਾ ਰਹੀ ਹੈ,ਜਿਸ ਨੂੰ ਲੈ ਕੇ ਐਲੀਮੈਂਟਰੀ ਅਧਿਆਪਕਾਂ ਨੂੰ ਇਸ ਔਖੀ ਘੜੀ ‘ਚ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੁਝ ਹੋਣ ਦੇ ਬਾਵਜੂਦ ਵੀ ਜਿਲ੍ਹਾ ਸਿੱਖਿਆ ਅਫ਼ਸਰ ਤੇ ਉਸਦੇ ਦਫਤਰੀ ਅਮਲੇ ਤੇ ਅਜੇ ਤੱਕ ਜੂੰ ਨਹੀਂ ਸਰਕ ਰਹੀ। ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਅੰਮ੍ਰਿਤਸਰ ਦੇ ਅਧਿਕਾਰੀਆਂ ਨੂੰ ਜਲਦ ਪ੍ਰਮੋਸ਼ਨਾ ਕਰਨ ਦੀ ਮੰਗ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਜੇਕਰ ਪ੍ਰਮੋਸ਼ਨ ਕਰਨ ਵਿੱਚ ਦੇਰੀ ਹੁੰਦੀ ਹੈ ਤਾਂ ਅਧਿਆਪਕ ਸੰਘਰਸ਼ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ,ਅਤੇ 5 ਸਤੰਬਰ ਨੂੰ ਅਧਿਆਪਕ ਦਿਵਸ ਤੇ ਜਿਲਾ ਸਿੱਖਿਆ ਅਫਸਰ (ਐਲੀ) ਦੇ ਘਰ ਮੂਹਰੇ ਹੋ ਰਹੇ ਰੋਸ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਐਲੀਮੈਟਰੀ ਅਧਿਆਪਕ ਸ਼ਾਮਿਲ ਹੋ ਕੇ ਉਸ ਦਾ ਪਿੱਟ ਸਿਆਪਾ ਕਰਨਗੇ।
ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਸੁਖਜੀਤ ਸਿੰਘ,ਅਵਤਾਰ ਸਿੰਘ ਤੇ ਹੋਰ ਆਗੂ ਹਾਜ਼ਰ ਸਨ।