ਜਲੰਧਰ, 7 ਦਸੰਬਰ- ਪ੍ਰਸਿੱਧ ਪੰਜਾਬੀ ਕਵੀ ਅਤੇ ਲੇਖਕ ਸੁਰਜੀਤ ਪਾਤਰ ਨੇ ਵੀ ਅੱਜ ਕਿਸਾਨ ਅੰਦੋਲਨ ਦੀ ਹਿਮਾਇਤ ਕਰਦਿਆਂ ਪਦਮਸ਼੍ਰੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਵਤੀਰੇ ਤੋਂ ਉਹ ਬਹੁਤ ਦੁਖੀ ਹਨ। ਉਨ੍ਹਾਂ ਕਿਹਾ ਕਿ ਵਾਰ-ਵਾਰ ਕੋਸ਼ਿਸ਼ ਕਰਨ ਦੇ ਬਾਵਜੂਦ ਵੀ ਕੇਂਦਰ ਵਲੋਂ ਕਿਸਾਨਾਂ ਨੂੰ ਸੰਤੁਸ਼ਟ ਕਰਨ ਲਈ ਕੁਝ ਵੀ ਨਹੀਂ ਕੀਤਾ ਗਿਆ ਅਤੇ ਇਸੇ ਕਾਰਨ ਕਿਸਾਨਾਂ ਦੇ ਸਮਰਥਨ ‘ਚ ਉਨ੍ਹਾਂ ਨੇ ਪਦਮਸ਼੍ਰੀ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ।