ਪ੍ਰਿੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਪ੍ਰਿੰਸੀਪਲ ਡਾ ਗੁਰਪਿੰਦਰ ਸਿੰਘ ਸਮਰਾ ਨੇ ਪੰਜਾਬ ਵਿਧਾਨ ਸਭਾ ਵਿੱਚ ਸ. ਮਨਪ੍ਰੀਤ ਸਿੰਘ ਬਾਦਲ, ਖਜ਼ਾਨਾ ਮੰਤਰੀ ਪੰਜਾਬ ਦੁਆਰਾ ਪੇਸ਼ ਕੀਤੇ ਗਏ ਬਜਟ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ । ਉਨ੍ਹਾਂ ਪੰਜਾਬ ਦੇ ਕਰਮਚਾਰੀਆਂ ਨੂੰ ਛੇਵਾਂ ਪੇਅ ਕਮਿਸ਼ਨ ਜੁਲਾਈ 2021 ਤੋਂ ਦੇਣਾ ਸਰਕਾਰ ਦਾ ਸ਼ਲਾਘਾਯੋਗ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਪੇਅ ਕਮਿਸ਼ਨ ਦਾ ਬਕਾਇਆ ਦੋ ਕਿਸ਼ਤਾਂ ਵਿਚ ਦੇਣਾ ਵੀ  ਬਹੁਤ ਚੰਗੀ ਗੱਲ  ਹੈ।  ਉਨ੍ਹਾਂ ਇਸ ਵਾਸਤੇ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ 750 ਰੁਪਏ ਬਜਟ ਵਿਚ ਦੇਣਾ ਬਹੁਤੀ ਚੰਗਾ ਕਦਮ ਹੈ। ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ  ਅੰਮ੍ਰਿਤਸਰ ਵਿੱਚ ਗੁਰੂ ਗ੍ਰੰਥ ਸਾਹਿਬ ਸਟੱਡੀ ਸੈਂਟਰ ਲਈ 5 ਕਰੋੜ ਰੁਪਏ ਤੇ 90 ਕਰੋੜ ਰੁਪਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਦੇਣਾ ਖੋਜ ਅਤੇ ਉਚੇਰੀ ਸਿੱਖਿਆ ਲਈ ਬਹੁਤ ਚੰਗਾ ਕਦਮ ਦੱਸਿਆ।ਬਜਟ ਵਿੱਚ ਪੰਜਾਬ ਦੀਆਂ ਯੂਨੀਵਰਸਿਟੀਆਂ ਲਈ 1064 ਕਰੋੜ ਰੁਪਏ ਗਰਾਂਟ ਦੇਣ ਨੂੰ ਉਚੇਰੀ ਸਿੱਖਿਆ ਦੀ ਬਿਹਤਰੀ ਲਈ  ਉਨ੍ਹਾਂ ਇਕ ਉੱਤਮ ਕਾਰਜ ਦੱਸਿਆ। ਡਾ ਸਮਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਲਈ ਬਿਹਤਰੀ ਲਈ  ਬਹੁਤ ਹੀ ਚੰਗੇ ਕਦਮ ਉਠਾਏ ਹਨ। ਇਸ ਨਾਲ ਪੰਜਾਬ ਵਿੱਚ ਉਚੇਰੀ ਸਿੱਖਿਆ ਨੂੰ ਇਕ ਨਵਾਂ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਉਚੇਰੀ ਸਿੱਖਿਆ ਲਈ ਬਹੁਤ ਸ਼ਲਾਘਾਯੋਗ ਕਾਰਜ ਕਰ ਰਹੀ ਹੈ, ਪਰ ਹੋਰ ਵਧੇਰੇ ਚੰਗਾ ਹੋਵੇ ਜੇਕਰ  ਪੰਜਾਬ ਦੇ ਪੇਅ ਕਮਿਸ਼ਨ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨਾਲੋਂ ਡੀ ਲਿੰਕ ਕਰਨ ਦੇ ਫੈਸਲੇ ਤੇ ਪੁਨਰ ਵਿਚਾਰ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀ ਇਸ ਮੰਗ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ  ।