ਜਲੰਧਰ : ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਦੀ ਅਗਵਾਈ ਹੇਠ ਜਿੱਥੇ ਇਹ ਸੰਸਥਾ ਵਿੱਦਿਅਕ, ਖੇਡਾਂ ਅਤੇ ਸੱਭਿਆਚਾਰਕ ਖੇਤਰਾਂ ਵਿੱਚ ਨਵੇਂ ਦਿਸਹੱਦੇ ਸਥਾਪਿਤ ਕਰ ਰਹੀ ਹੈ। ਉੱਥੇ ਨਾਲ ਹੀ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਵੀ ਵਚਨਬੱਧ ਹੈ। ਇਸੇ ਤਹਿਤ ਕਾਲਜ ਦੇ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 28 ਸਤੰਬਰ ਨੂੰ ਦੇਸ਼ ਦੇ ਮਹਾਨ ਯੋਧਾ ਤੇ ਦੇਸ਼ ਭਗਤ ਸ. ਭਗਤ ਸਿੰਘ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਕਾਲਜ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸ. ਭਗਤ ਸਿੰਘ ਦੀ ਸੋਚ ਤੇ ਵਿਚਾਰਧਾਰਾ ਨੂੰ ਅਪਣਾਇਆ ਜਾਵੇ। ਉਹਨਾਂ ਨੇ ਕਿਹਾ ਕਿ ਨੌਜਵਾਨ ਵਰਗ ਨੂੰ ਇਸ ਦਿਹਾੜੇ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਉਹ ਵੀ ਉਨ੍ਹਾਂ ਦੇਸ਼ ਭਗਤਾਂ ਦੀ ਤਰਾਂ ਸਮਾਜ ਵਿੱਚ ਚੇਤੰਨਤਾ ਤੇ ਜਾਗਰੁਕਤਾ ਪੈਦਾ ਕਰਕੇ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰਨਗੇ। ਇਸ ਮੌਕੇ ਵਿਭਾਗ ਦੇ ਮੁੱਖੀ, ਡਾ. ਸੁਮਨ ਚੋਪੜਾ ਨੇ ਵਿਦਿਆਰਥੀਆ ਦੇ ਇਸ ਉਤਸ਼ਾਹੀ ਕਦਮ ਲਈ ਮੁਬਾਰਕ ਦਿੱਤੀ ਤੇ ਉਹਨਾਂ ਨੂੰ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਵਰਗੇ ਮਹਾਨ ਦੇਸ਼ ਭਗਤ ਦੇ ਸੋਚ ਤੇ ਪਹਿਰਾ ਦੇਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਬੀ.ਏ. ਭਾਗ ਪਹਿਲਾ ਦੇ ਵਿਦਿਆਰਥੀਆਂ ਵਲੋਂ ਸ. ਭਗਤ ਸਿੰਘ ਦੀ ਸੋਚ ਨੂੰ ਦਰਸਾਉਂਦੇ ਪੋਸਟਰ ਵੀ ਬਣਾਏ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਵਲੋਂ ਬਣਾਏ ਗਏ ਪੋਸਟਰਾਂ ਅਤੇ ਸ. ਭਗਤ ਸਿੰਘ ਦੀ ਸੋਚ ਨੂੰ ਪੇਸ਼ ਕਰਦੇ ਸਲੋਗਨ ਦੀ ਪ੍ਰਸੰਸਾਂ ਕਰਦਿਆਂ ਇਸ ਮੌਕੇ ਹਾਜ਼ਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਮਹਾਨ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਆ।