ਫਗਵਾੜਾ 10 ਮਾਰਚ (ਸ਼਼ਿਵ ਕੋੋੜਾ) ਬਲਾਕ ਕਾਂਗਰਸ ਫਗਵਾੜਾ ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਕੈਪਟਨ ਸਰਕਾਰ ਵਲੋਂ ਪੇਸ਼ ਕੀਤੇ ਸਲਾਨਾ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਇਸ ਵਾਰ ਪੰਜਾਬੀਆਂ ਦੀ ਉਮੀਦ ਮੁਤਾਬਕ ਬਜਟ ਪੇਸ਼ ਕੀਤਾ ਹੈ। ਬਜੁਰਗਾਂ ਦੀ ਪੈਨਸ਼ਨ ਪੰਦਰਾਂ ਸੌ ਰੁਪਏ ਪ੍ਰਤੀ ਮਹੀਨਾ ਕਰਨਾ ਅਤੇ ਬਜੁਰਗ ਔਰਤਾਂ ਲਈ ਪੰਜਾਬ ਰੋਡਵੇਜ ਦੀਆਂ ਬੱਸਾਂ ‘ਚ ਫਰੀ ਸਫਰ ਦੀ ਸੁਵਿਧਾ ਖਾਸ ਤੌਰ ਤੇ ਸ਼ਲਾਘਾਯੋਗ ਹਨ। ਇਸ ਤੋਂ ਇਲਾਵਾ ਜਿਲ੍ਹਾ ਕਪੂਰਥਲਾ ਵਿਚ ਇਕ ਮੈਡੀਕਲ ਕਾਲਜ ਦੀ ਸਥਾਪਨਾ ਨਾਲ ਇੱਥੋਂ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾ ਲਈ ਲੁਧਿਆਣਾ ਜਾਂ ਚੰਡੀਗੜ੍ਹ ਨਹੀਂ ਜਾਣਾ ਪਵੇਗਾ। ਸ਼ਗਨ ਰਾਸ਼ੀ ਨੂੰ 21 ਹਜਾਰ ਤੋਂ ਵਧਾ ਕੇ 51 ਹਜਾਰ ਰੁਪਏ ਕਰਨਾ ਵੀ ਸ਼ਲਾਘਾਯੋਗ ਹੈ। ਕੈਪਟਨ ਸਰਕਾਰ ਨੇ ਬਜਟ ਵਿਚ ਹਰ ਵਰਗ ਦੇ ਹਿਤਾਂ ਨੂੰ ਤਰਜੀਹ ਦਿੱਤੀ ਹੈ। ਕਿਸਾਨਾ ਦੇ 1186 ਕਰੋੜ ਦੇ ਕਰਜ ਮਾਫ ਕਰਨ ਦਾ ਐਲਾਨ ਕਿਸਾਨ ਹਿਤਾਂ ਦੀ ਰਾਖੀ ਪ੍ਰਤੀ ਕੈਪਟਨ ਸਰਕਾਰ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। 9 ਲੱਖ ਹੋਰ ਲੋੜਵੰਦ ਪਰਿਵਾਰਾਂ ਦੇ ਸਮਾਰਟ ਬਨਣ ਨਾਲ ਸਮਾਜ ਦੇ ਗਰੀਬ ਅਤੇ ਲੋੜਵੰਦ ਤਬਕੇ ਨੂੰ ਕਾਫੀ ਰਾਹਤ ਮਿਲੇਗੀ। ਦਲਜੀਤ ਰਾਜੂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਉਹਨਾਂ ਨੂੰ ਪੂਰਾ ਕਰ ਲਿਆ ਗਿਆ ਹੈ ਜਿਸ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿਚ ਖੁਸ਼ੀ ਹੈ। ਉਹਨਾਂ ਦਾਅਵਾ ਕੀਤਾ ਕਿ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨਸਭਾ ਚੋਣਾਂ ਤੋਂ ਇਕ ਵਾਰ ਫਿਰ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਅਤੇ ਕੈਪਟਨ ਅਮਰਿੰਦਰ ਸਿੰਘ ਹੀ ਦੁਬਾਰਾ ਪੰਜਾਬ ਦੇ ਮੁੱਖ ਮੰਤਰੀ ਹੋਣਗੇ।