ਫਗਵਾੜਾ, 10 ਅਪ੍ਰੈਲ (ਸ਼ਿਵ ਕੋੜਾ) ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਦੇ ਪ੍ਰਧਾਨ ਗੁਰਮੀਤ ਸਿੰਘ ਪਲਾਹੀ ਅਤੇ ਜਨਰਲ ਸਕੱਤਰ ਡਾ: ਗੁਰਚਰਨ ਸਿੰਘ ਨੂਰਪੁਰ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਕਿਸਾਨ ਜੱਥੇਬੰਦੀਆਂ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਕੇ ਕਿਸਾਨ ਸੰਘਰਸ਼ ਸਬੰਧੀ ਵਿਚਾਰ ਚਰਚਾ ਕੀਤੀ ਅਤੇ ਪੰਜਾਬ ਦੇ ਕਾਲਮਨਵੀਸਾਂ ਵਲੋਂ ਕਿਸਾਨ ਸੰਘਰਸ਼  ਲਈ ਆਪਣੀ ਹਮਾਇਤ  ਦਿੱਤੀ। ਸੰਸਥਾ ਦੇ ਪ੍ਰਧਾਨ ਗੁਰਮੀਤ ਸਿੰਘ ਪਲਾਹੀ ਨੇ ਆਸ ਪ੍ਰਗਟਾਈ ਕਿ ਇਸ ਸਮੇਂ ਪੰਜਾਬ ਆਪਣੀ ਹੋਂਦ ਦੀ ਲੜਾਈ ਲੜ ਰਿਹਾ ਹੈ ਅਤੇ ਦ੍ਰਿੜਤਾ ਤੇ ਸਿਦਕ ਦਿਲੀਂ ਨਾਲ ਲੜੇ ਜਾ ਰਹੇ ਇਸ ਅੰਦੋਲਨ ‘ਚ ਲੋਕਾਂ ਨੂੰ ਕਾਮਯਾਬੀ ਮਿਲੇਗੀ। ਡਾ: ਗੁਰਚਰਨ ਸਿੰਘ ਨੂਰਪੁਰ ਨੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਫ਼ਸਲਾਂ ਦੀ ਘੱਟੋ-ਘੱਟ ਕੀਮਤ ਨਿਰਧਾਰਤ ਕਰਨ ਦੀ ਕਿਸਾਨਾਂ ਦੀ ਮੰਗ ਦੀ ਹਿਮਾਇਤ ਕੀਤੀ ਅਤੇ ਕਿਹਾ ਕਿ ਮੋਦੀ ਸਰਕਾਰ ਜਿਥੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ, ਉਥੇ ਦੇਸ਼ ਦੇ ਸੰਘੀ ਢਾਂਚੇ ਦੀ ਸੰਘੀ ਘੁੱਟ ਰਹੀ ਹੈ। ਉਹਨਾ ਨਾਲ ਪੰਜਾਬੀ ਦੇ ਹੋਰ  ਨਾਮਵਾਰ ਕਾਲਮਨਵੀਸ ਵੀ ਇਸ ਸਮੇਂ ਹਾਜ਼ਰ ਸਨ