ਫਗਵਾੜਾ 18 ਅਗਸਤ (ਸ਼ਿਵ ਕੋੜਾ) ਪੰਜਾਬ ਏਡਿਡ ਸਕੂਲ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਦੇ ਆਗੂਆਂ ਦਾ ਇਕ ਵਫਦ ਜ਼ਿਲ•ਾ ਜਰਨਲ ਸਕੱਤਰ ਰਜਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਆਪਣੀਆ ਹੱਕੀ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੂੰ ਮਿਲਿਆ। ਇਸ ਮੌਕੇ ਯੂਨੀਅਨ ਆਗੂਆਂ ਰਜਿੰਦਰ ਕੁਮਾਰ ਸ਼ਰਮਾ, ਪ੍ਰੇਮ ਪਾਲ ਪੱਬੀ, ਜਗਮੋਹਨ ਵਰਮਾ, ਰੀਟਾ ਥਾਪਰ, ਰਮਨ ਥਿੰਦ, ਲਾਲ ਬਹਾਦਰ ਸਿੰਘ, ਅਨਿਲ ਕੁਮਾਰ, ਆਦਿ ਨੇ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਅਪਣੀਆ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਪੰਜਾਬ ਏਡਿਡ ਸਕੂਲਾਂ ਦੇ ਮੋਜੂਦਾ ਸਟਾਫ ਨੂੰ ਸਰਕਾਰੀ ਸਕੂਲਾਂ ਵਿੱਚ ਸ਼ਿਫਟ ਕੀਤਾ ਜਾਵੇ ਅਤੇ ਇਨਾ ਦੇ ਮੋਜੂਦਾ ਪੇ ਸਕੇਲਾਂ ਤੇ ਪੈਨਸ਼ਨ ਸਕੀਮ ਨੂੰ ਜਾਰੀ ਰੱਖਿਆ ਜਾਵੇ। ਰਜਿੰਦਰ ਸ਼ਰਮਾ ਅਤੇ ਹੋਰਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਆਦਿ ਨੇ ਵੀ ਏਡਿਡ ਸਕੂਲਾਂ ਦੇ ਕਰਮਚਾਰੀਆਂ ਨੂੰ ਸਰਕਾਰੀ ਸਕੂਲਾਂ ਵਿਚ ਸ਼ਿਫਟ ਕਰ ਦਿੱਤਾ ਹੈ ਅਤੇ ਪੰਜਾਬ ਦਾ ਕੇਸ ਜਲਦੀ ਹੀ ਕੈਬਿਨੇਟ ਦੇ ਸਾਹਮਣੇ ਵਿਚਾਰ ਲਈ ਪੇਸ਼ ਹੋਣ ਵਾਲਾ ਹੈ ਤਾਂ ਉਹ ਮੰਗ ਕਰਦੇ ਹਨ ਕਿ ਇਸ ਪ੍ਰਕ੍ਰਿਆ ਨੂੰ ਮੰਨਜੂਰੀ ਦੇ ਕੇ ਜਲਦੀ ਪੂਰਾ ਕੀਤਾ ਜਾਵੇ ਅਤੇ ਕਰਮਚਾਰੀਆਂ ਦੀਆਂ ਆਰਥਕ ਔਂਕੜਾ ਨੂੰ ਦੇਖਦੇ ਹੋਏ ਮੌਜੂਦਾ ਪੇ ਸਕੇਲ ਅਤੇ ਪੈਨਸ਼ਨ ਦੀ ਸਹੂਲਤ ਨੂੰ ਜਾਰੀ ਰੱਖਿਆ ਜਾਵੇ।