ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਣਗੇ। ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਹੈ।