ਚੰਡੀਗੜ੍ਹ, 28 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਯੂਥ ਕਾਂਗਰਸ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਇਹ ਜਾਣਕਾਰੀ ਦਿੱਤੀ ਕਿ 50000 ਸਮਾਰਟ ਫੋਨ ਵੰਡਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਫੋਨ ਸੂਬੇ ‘ਚ 11ਵੀਂ 12ਵੀਂ ਜਮਾਤ ਦੀ ਵਿਦਿਆਰਥਣਾਂ ਨੂੰ ਦਿੱਤੇ ਜਾਣਗੇ ਤਾਂ ਜੋ ਕੋਰੋਨਾ ਸੰਕਟ ਦੌਰਾਨ ਇਨ੍ਹਾਂ ਵਿਦਿਆਰਥਣਾਂ ਦੀ ਆਨਲਾਈਨ ਪੜ੍ਹਾਈ ਹੋਰ ਵੀ ਸੁਖਾਲੀ ਹੋ ਸਕੇ।