ਹੁਸ਼ਿਆਰਪੁਰ- ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਅਰੋੜਾ ਨੇ ਇਹ ਜਾਣਕਾਰੀ ਆਪ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਆਪਣੇ-ਆਪ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਚ ਇਕਾਂਤਵਾਸ ਕਰ ਲਿਆ ਹੈ ਅਤੇ ਉਨ੍ਹਾਂ ਸਾਰੇ ਵਿਅਕਤੀਆਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ, ਜਿਹੜੇ ਪਿਛਲੇ ਦਿਨਾਂ ਦੌਰਾਨ ਉਨ੍ਹਾਂ ਦੇ ਸੰਪਰਕ ‘ਚ ਆਏ ਸਨ।