ਸਨੌਰ :- ਸਿੱਖ ਫ਼ਾਰ ਜਸਟਿਸ ਵਲੋਂ 31 ਅਕਤੂਬਰ ਨੂੰ ਪੰਜਾਬ ਦੇ ਨੌਜਵਾਨਾਂ ਨੂੰ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ‘ਤੇ ਖਾਲਿਸਤਾਨ ਦੇ ਝੰਡੇ ਲਾਉਣ ਦੀ ਅਪੀਲ ਕੀਤੀ ਗਈ ਸੀ। ਅੱਜ ਸਵੇਰੇ ਜ਼ਿਲ੍ਹਾ ਪਟਿਆਲਾ ਦੇ ਥਾਣਾ ਸਨੌਰ ਅਧੀਨ ਪੈਂਦੇ ਕਸਬਾ ਸਨੌਰ ਵਿਖੇ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੇ ਗੇਟ ਖ਼ਲਿਸਤਾਨ ਦਾ ਬੈਨਰ ਲੱਗਾ ਹੋਇਆ ਸੀ, ਜਿਸ ਕਾਰਨ ਸ਼ਹਿਰ ਵਾਸੀ ਸਹਿਮ ‘ਚ ਹਨ।