ਅੱਜ ਪੰਜਾਬ ਪੁਲੀਸ ਕਾਂਸਟੇਬਲ ਭਰਤੀ ਦੇ ਪੇਪਰ ਸਾਰੇ ਪੰਜਾਬ ਵਿਚ ਹੋ ਰਹੇ ਹਨ ਅੱਜ ਜਲੰਧਰ ਦੇ ਕੁਝ ਪ੍ਰੀਖਿਆ ਕੇਂਦਰਾਂ ਵਿਚ ਬੱਚਿਆਂ ਦੇ ਕਕਾਰ ਲਹਾਏ ਗਏ ਜਿਸ ਦੀ ਸੂਚਨਾ ਜਦੋਂ ਸਿੱਖ ਤਾਲਮੇਲ ਕਮੇਟੀ ਅਤੇ ਗੁਰੂ ਗਰੰਥ ਸਾਹਿਬ ਸਤਿਕਾਰ ਕਮੇਟੀ ਅੰਮ੍ਰਿਤਸਰ ਦੇ ਮੈਂਬਰਾਂ ਨੂੰ ਮਿਲੀ ਤਾਂ ਉਹ ਉਸ ਪ੍ਰੀਖਿਆ ਕੇਂਦਰ ਦੇ ਬਾਹਰ ਇਕੱਠੇ ਹੋ ਗਏ ਜਿੱਥੇ ਕਕਾਰ ਲਹਾਏ ਗਏ ਸਨ ਮੈੰਬਰਾਂ ਵੱਲੋਂ ਡੀ ਸੀ ਪੀ ਗੁਰਮੀਤ ਸਿੰਘ ਨਾਲ ਸੰਪਰਕ ਕਰਕੇ ਸਾਰੀ ਗੱਲ ਦੱਸੀ ਗਈ ਜਿਸ ਤੇ ਉਨ੍ਹਾਂ ਦੱਸਿਆ ਕੇ ਇੱਕ ਦੋ ਪ੍ਰੀਖਿਆ ਕੇਂਦਰਾਂ ਵਿੱਚੋਂ ਇਹੋ ਜਿਹੀਆਂ ਸ਼ਿਕਾਇਤਾਂ ਮਿਲੀਆਂ ਹਨ ਅਤੇ ਸਮੁੱਚੇ ਜਲੰਧਰ ਦੇ ਪ੍ਰੀਖਿਆ ਕੇਂਦਰਾਂ ਨੂੰ ਕਕਾਰ ਨਾਂ ਲਹਾਉਣ ਦੀ ਹਦਾਇਤ ਦੇ ਦਿੱਤੀ ਗਈ ਹੈ। ਅਤੇ ਅੱਗੇ ਤੋਂ ਅਜਿਹੀ ਕਾਰਵਾਈ ਨਹੀਂ ਹੋਣ ਦਿੱਤੀ ਜਾਵੇਗੀ ਮੌਕੇ ਤੇ ਪਹੁੰਚੇ ਸਿੱਖ ਤਾਲਮੇਲ ਕਮੇਟੀ ਦੇ ਆਗੂ ਹਰਪ੍ਰੀਤ ਸਿੰਘ ਨੀਟੂ ਹਰਪਾਲ ਸਿੰਘ ਪਾਲੀ ਚੱਢਾ ਵਿੱਕੀ ਖਾਲਸਾ ਅਤੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਅੰਮ੍ਰਿਤਸਰ ਤੋਂ ਬੀਬੀ ਮਨਿੰਦਰ ਕੌਰ ਗੁਰਦੀਪ ਸਿੰਘ ਪਾਇਲਟ ਗੁਰਮੀਤ ਸਿੰਘ ਚਾਨੀਆਂ ਨੇ ਪ੍ਰਸ਼ਾਸਨ ਦੀ ਕਾਰਵਾਈ ਤੇ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਆਸ ਪ੍ਰਗਟ ਕੀਤੀ ਹੈ ਅੱਗੋਂ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਰਹੇਗਾ।ਇਕ ਵੱਖਰੇ ਬਿਆਨ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਆਗੂ ਤੇਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਤੇ ਵਿੱਕੀ ਖਾਲਸਾ ਨੇ ਕਿਹਾ ਕਿ ਸਿੱਖੀ ਕਕਾਰ ਸਿੱਖ ਦੀ ਜਿੰਦ ਜਾਨ ਹਨ ਪੰਜਾਬ ਵਿਚ ਕਿਸੇ ਨੂੰ ਵੀ ਸਿੱਖੀ ਕਕਾਰਾਂ ਨਾਲ ਛੇੜਛਾੜ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅੱਜ ਤੋਂ ਬਾਅਦ ਇਸ ਤਰ੍ਹਾਂ ਦੀ ਕੋਈ ਵੀ ਹਰਕਤ ਹੋਈ ਤਾਂ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।