” ਮੰਗਾਂ ਦਾ ਨਿਪਟਾਰਾ ਨਾ ਹੋਏ ਤੇ 19 ਅਕਤੂਬਰ ਤੋਂ ਸ਼ੁਰੂ ਹੋਵੇਗਾ ਜੇਲ੍ਹ ਭਰੋ ਅੰਦੋਲਨ “
ਜਲੰਧਰ :- ਪੰਜਾਬ ਸਰਕਾਰ ਵਲੋਂ ਸੰਘਰਸ਼ਸ਼ੀਲ ਮੁਲਾਜ਼ਮਾਂ ਦੀਆ ਜਾਇਜ਼ ਅਤੇ ਹੱਕੀ ਮੰਗਾ ਨੂੰ ਲਾਗੂ ਕਰਨ ਲਈ ਗੰਭੀਰਤਾ ਨਾ ਦਿਖਾਉਣ ਕਰਕੇ ਪੰਜਾਬ-ਯੂ.ਟੀ.ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵਲੋਂ 16 ਸਤੰਬਰ ਤੋਂ 30 ਸਤੰਬਰ ਤੱਕ ਜ਼ਿਲ੍ਹਾ ਕੇਂਦਰਾਂ ਤੇ
ਲੜੀਵਾਰ ਭੁੱਖ ਹੜਤਾਲ ਰੱਖਣ ਦੇ ਦਿੱਤੇ ਗਏ ਸੱਦੇ ਦੇ ਅਨੁਸਾਰ ਅੱਜ ਜ਼ਿਲ੍ਹਾ ਜਲੰਧਰ ਦੇ ਜੁਝਾਰੂ ਸਾਥੀਆਂ ਵਲੋਂ ਡਿਪਟੀ ਕਮਿਸ਼ਨਰ ਜਲੰਧਰ ਦੇ ਦਫ਼ਤਰ ਅੱਗੇ ਪੁੱਡਾ ਗਰਾਊਂਡ ਵਿੱਚ ਜੋਰਦਾਰ ਨਾਅਰੇ ਬਾਜ਼ੀ ਕਰਦਿਆਂ ਪਹਿਲੇ ਦਿਨ ਦੀ ਭੁੱਖ ਹੜਤਾਲ ਦੀ ਸ਼ੁਰੂਆਤ ਕੀਤੀ
ਗਈ। ਪਹਿਲੇ ਦਿਨ ਦੀ ਲੜੀਵਾਰ ਭੁੱਖ ਹੜਤਾਲ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਤੇਰਾਂ ਸਾਥੀ ਭੁੱਖ ਹੜਤਾਲ ਵਿੱਚ ਵਿੱਚ ਬੇਠੇ। ਭੁੱਖ ਹੜਤਾਲੀ ਸਾਥੀਆਂ ਵਿੱਚ ਗਣੇਸ਼ ਭਗਤ, ਕੁਲਦੀਪ ਸਿੰਘ ਕੌੜਾ,ਹਰਮਨਜੋਤ ਸਿੰਘ ਆਹਲੂਵਾਲੀਆ, ਸੁਖਵਿੰਦਰ ਸਿੰਘ ਮੱਕੜ, ਬਲਵੀਰ ਭਗਤ, ਕਰਮਜੀਤ ਸਿੰਘ, ਰਗਜੀਤ ਸਿੰਘ, ਓਮ ਪ੍ਰਕਾਸ਼, ਮੁਲਖ ਰਾਜ, ਗੁਰਿੰਦਰ ਸਿੰਘ,ਰਾਕੇਸ਼ ਕੁਮਾਰ, ਬਲਵਿੰਦਰ ਕੁਮਾਰ, ਕ੍ਰਿਸ਼ਨ ਲਾਲ ਭਗਤ ਸ਼ਾਮਲ ਹੋਏ। ਭੁੱਖ ਹੜਤਾਲ ਨੂੰ ਸ਼ੁਰੂ ਕਰਵਾਉਂਦਿਆਂ ਜਿਲ੍ਹਾ ਕਨਵੀਨਰਾਂ ਪੁਸ਼ਪਿੰਦਰ ਕੁਮਾਰ ਵਿਰਦੀ,ਹਰਿੰਦਰ ਸਿੰਘ ਚੀਮਾ, ਪਿਆਰਾ ਸਿੰਘ, ਅਸੀਸ਼ ਜੁਲਾਹਾ, ਸੁਖਜੀਤ ਸਿੰਘ, ਸੰਜੀਵ ਕੁਮਾਰ ਅਤੇ ਪੰਜਾਬ-ਯੂ ਟੀ.ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੂਬਾ ਆਗੂ ਸਾਥੀ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਮੁਲਾਜ਼ਮਾਂ ਵਲੋਂ ਲਗਾਤਾਰ ਸੰਘਰਸ਼ ਕਰਨ ਦੇ
ਬਾਵਜੂਦ ਵੀ ਪੰਜਾਬ ਸਰਕਾਰ ਵਲੋਂ ਆਪਣੇ ਕੀਤੇ ਚੋਣ ਵਾਅਦਿਆਂ ਅਨੁਸਾਰ ਠੇਕਾ ਪ੍ਰਣਾਲੀ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ,ਪਹਿਲੀ ਜਨਵਰੀ 2016 ਤੋਂ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਨਹੀਂ ਕੀਤਾ ਗਿਆ, ਜਨਵਰੀ 2004 ਤੋਂ ਬਾਅਦ ਨਿਯੁਕਤ
ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ, ਡੀ.ਏ.ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਪਿਛਲਾ ਬਕਾਇਆ ਨਹੀਂ ਦਿੱਤਾ,ਮਾਣ ਭੱਤਾ ਮੁਲਾਜ਼ਮਾਂ ਤੇ ਘੱਟੇ ਘੱਟ ਉਜਰਤ ਦਾ ਕਾਨੂੰਨ ਲਾਗੂ ਨਹੀਂ ਕੀਤਾ, ਵਿਕਾਸ ਟੈਕਸ ਦੇ ਨਾਂ ਤੇ 2400/-ਰੁਪਏ ਸਲਾਨਾ ਜਬਰਦਸਤੀ ਕੀਤੀ ਜਾਂਦੀ ਕਟੌਤੀ ਬੰਦ ਨਾ ਕਰਨ ਅਤੇ ਮੰਗ ਪੱਤਰ ਦੀਆ ਹੋਰ ਮੰਗਾ ਬਾਰੇ ਗੱਲਬਾਤ ਕਰਨ ਲਈ ਵੀ ਵਾਰ-ਵਾਰ ਲਾਰੇ ਲਾਊ ਪਹੁੰਚ ਅਖਤਿਆਰ ਕਰਨ ਕਰਕੇ ਜ਼ਿਲ੍ਹਾ ਕੇਂਦਰਾਂ ਤੇ ਸਮੁੱਚੇ ਪੰਜਾਬ ਵਿੱਚ 16 ਤੋਂ 30 ਸਤੰਬਰ ਤੱਕ ਲੜੀਵਾਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ
ਤਾਂ ਜੋ ਪੰਜਾਬ ਸਰਕਾਰ ਨੂੰ ਮੁਲਾਜ਼ਮ ਮੰਗਾਂ ਦਾ ਹੱਲ ਕਰਨ ਲਈ ਮਜਬੂਰ ਕੀਤਾ ਜਾ ਸਕੇ। ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਅਜੇ ਵੀ ਮੁਲਾਜ਼ਮ ਮੰਗਾਂ ਦੇ ਨਿਪਟਾਰੇ ਲਈ ਸਹੀ-ਸਹੀ ਸੋਚ ਲੈ ਗੰਭੀਰਤਾ ਨਾਲ਼ ਨਾ ਤੁਰੀ
ਤਾਂ 19 ਅਕਤੂਬਰ 2020 ਤੋਂ ਸਮੁੱਚੇ ਪੰਜਾਬ ਵਿੱਚ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਖੁਦ ਹੋਵੇਗੀ।ਇਸ ਸਮੇਂ ਹੋਰਨਾਂ ਤੋਂ ਇਲਾਵਾ ਵੇਦ ਪ੍ਰਕਾਸ਼, ਅਕਲ ਚੰਦ ਸਿੰਘ, ਬਲਵਿੰਦਰ ਕੁਮਾਰ, ਸੁਖਮਿੰਦਰ ਸਿੰਘ, ਸੁਭਾਸ਼ ਮੱਟੂ, ਜਗਤਾਰ ਸਿੰਘ, ਸੰਤੋਖ ਸਿੰਘ, ਰਾਮ ਬ੍ਰਿੱਛ, ਰਾਜਿੰਦਰ ਕੁਮਾਰ, ਅਮਰਜੀਤ ਸਿੰਘ, ਜਗਦੀਸ਼ ਸਿੰਘ, ਦੇਵ ਰਾਜ, ਕਸ਼ਮੀਰ ਚੰਦ ਆਦਿ ਸਾਥੀ ਹਾਜ਼ਰ ਹੋਏ।