ਪੰਜਾਬ ਸਰਕਾਰ ਨੇ ਕੋਵਿਡ ਕਾਰਨ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਕੀਤੀਆਂ ਰੱਦ, CBSE ਫ਼ਾਰਮੂਲੇ ਦੇ ਆਧਾਰ ’ਤੇ ਹੀ ਐਲਾਨਿਆ ਜਾਵੇਗਾ ਨਤੀਜਾ

 ਚੰਡੀਗੜ੍ਹ : ਪੰਜਾਬ ਸਰਕਾਰ ਨੇ 12ਵੀਂ ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ। ਇਸ ਦਾ ਐਲਾਨ ਕਰਦਿਆਂ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਮਾਰੀ ਦੇ ਮੱਦੇਨਜ਼ਰ 12ਵੀਂ ਜਮਾਤ ਦੀਆਂ ਪ੍ਰਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੀਬੀਐੱਸਈ ਵੱਲੋਂ ਅਪਣਾਏ ਜਾਣ ਵਾਲੇ ਫਾਰਮੂਲੇ ਦੇ ਆਧਾਰ ‘ਤੇ ਹੀ ਨਤੀਜਾ ਐਲਾਨਿਆ ਜਾਵੇਗਾ।ਸਿੰਗਲਾ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2020-21 ਦੇ ਵਿਦਿਅਕ ਸੈਸ਼ਨ ਦੌਰਾਨ 3,08,000 ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਸਰਕਾਰੀ, ਸਹਾਇਤਾ ਪ੍ਰਰਾਪਤ ਤੇ ਪ੍ਰਰਾਈਵੇਟ ਸਕੂਲਾਂ ਵਿਚ 12ਵੀਂ ਜਮਾਤ ‘ਚ ਦਾਖ਼ਲਾ ਲਿਆ ਸੀ। ਉਹਨਾਂ ਅੱਗੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ ਸਿੱਖਿਆ ਬੋਰਡ ਲਈ ਇਮਤਿਹਾਨ ਲੈਣੇ ਸੰਭਵ ਨਹੀਂ ਸਨ। ਉਨ੍ਹਾਂ ਕਿਹਾ ਕਿ ਅਪਣਾਏ ਗਏ ਫਾਰਮੂਲੇ ਅਨੁਸਾਰ, ਸਿੱਖਿਆ ਬੋਰਡ ਕ੍ਮਵਾਰ 10ਵੀਂ, 11ਵੀਂ ਤੇ 12ਵੀਂ ਜਮਾਤਾਂ ਦੇ ਪ੍ਰਦਰਸ਼ਨ ਦੇ ਆਧਾਰ ‘ਤੇ 30:30:40 ਦੇ ਅਨੁਪਾਤ ਅਨੁਸਾਰ ਨਤੀਜਾ ਤਿਆਰ ਕਰੇਗਾ।