ਨਾਭਾ :-  ਸ਼੍ਰੋਮਣੀ ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਮੋਤੀ ਬਾਗ਼ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ‘ਚ ਸਰਬ ਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਕਿ 22 ਸਤੰਬਰ  ਨੂੰ ਪੰਥਕ ਜਥੇਬੰਦੀਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਰਿਹਾਇਸ਼ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ‘ਚ ਅਕਾਲੀ ਦਲ ਸੁਤੰਤਰ ਵੀ ਸ਼ਮੂਲੀਅਤ ਕਰੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਹੌਲੀ ਨੇ ਕਿਹਾ ਕਿ ਜਦ ਤੱਕ ਸ਼੍ਰੋਮਣੀ ਕਮੇਟੀ ਪ੍ਰਧਾਨ 328 ਪਾਵਨ ਸਰੂਪਾਂ ਦਾ ਹਿਸਾਬ ਨਹੀਂ ਦਿੰਦੇ, ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਮੁਕੱਦਮਾ ਦਰਜ ਕਰਵਾਇਆ ਜਾਵੇ ਤਾਂ ਜੋ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋ ਸਕੇ।