ਜਲੰਧਰ :- ਪੰਜਾਬ ਪ੍ਰੈੱਸ ਕਲੱਬ ਜਲੰਧਰ ਨੇ ਨਕੋਦਰ ਦੇ ਇੱਕ ਸੀਨੀਅਰ ਅਤੇ ਨਾਮੀ ਪੱਤਰਕਾਰ ਨਾਲ ਨੂਰਮਹਿਲ ਜਾਂਦਿਆ ਨਾਕੇ ਉੱਪਰ ਸ਼ਾਹਕੋਟ ਦੀ ਪੁਲਸ ਵੱਲੋਂ ਟਰੈਫਿਕ ਨਿਯਮਾਂ ਚ’ ਉਲਝਾਉਣ ਅਤੇ ਇੱਕ ਮੁਜਰਿਮ ਵਾਂਗ ਵਿਹਾਰ ਕਰਨ ਦੀ ਸਖਤ ਨਿਖੇਧੀ ਕੀਤੀ ਹੈ। ਅਜਿਹੇ ਕੇਸਾਂ ਦੀ ਸਖਤ ਨਿੰਦਾ ਕਰਦਿਆਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੈਸ ਦੀ ਆਜ਼ਾਦੀ ਉਪਰ ਇਨ੍ਹਾਂ ਹਮਲਿਆਂ ਦੇ ਮਾਮਲੇ ਵਿੱਚ ਨਿੱਜੀ ਦਖਲ ਦੇ ਕੇ ਕੇਸ ਰੱਦ ਕਰਨ ਦੇ ਹੁਕਮ ਜਾਰੀ ਕਰਨ ਅਤੇ ਨਿੱਜੀ ਰੰਜਸ਼ ਹੇਠ ਪੱਤਰਕਾਰਾਂ ਉਪਰ ਝੂਠੇ ਚਲਾਨ ਦਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਵੀ ਕਾਰਵਾਈ ਕਰਨ। ਕਲੱਬ ਦੇ ਪ੍ਰਧਾਨ ਡਾ.ਲਖਵਿੰਦਰ ਸਿੰਘ ਜੌਹਲ ਤੇ ਜਨਰਲ ਸਕੱਤਰ ਮੇਜਰ ਸਿੰਘ ਨੇ ਇੱਥੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਕੋਵਿਡ-19 ਚ’ ਜਾਰੀ ਮਹਾਂਮਾਰੀ ਦੀ ਆੜ ਵਿੱਚ ਪੱਤਰਕਾਰਾਂ ਵਿਰੁੱਧ ਨਿੱਜੀ ਰੰਜਸ਼ ਕੱਢਣੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪ ਤੁਰੰਤ ਦਖਲ ਦੇ ਕੇ ਪੱਤਰਕਾਰਾਂ ਦੇ ਹੱਕਾਂ ਦੀ ਰਾਖੀ ਲਈ ਵਚਬੱਧਤਾ ਨਿਭਾਉਣ।