ਫਗਵਾੜਾ 16 ਸਤੰਬਰ (ਸ਼ਿਵ ਕੋੜਾ) ਫਗਵਾੜਾ ਇੰਨਵਾਇਰਨਮੈਂ ਐਸੋਸੀਏਸ਼ਨ ਵਲੋਂ ਹਰ ਸਾਲ ਦੀ ਤਰਾ ਵਿਸ਼ਵ ਓਜੋਨ ਦਿਵਸ ਮਨਾਇਆ ਗਿਆ। ਇਸ ਸਾਲ ਕੋਵਿਡ-19 ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਸਕੂਲੀ ਵਿਦਿਆਰਥੀਆਂ ਦੇ ਆਨਲਾਈਨ ਭਾਸ਼ਣ ਮੁਕਾਬਲੇ ਕਰਵਾਏ ਗਏ। ਵਧੇਰੇ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਆਨਲਾਈਨ ਭਾਸ਼ਣ ਪ੍ਰਤਿਯੋਗਿਤਾ ਵਿਚ 10 ਸਕੂਲਾਂ ਦੇ 80 ਵਿਦਿਆਰਥੀਆਂ ਨੇ ਭਾਗ ਲਿਆ ਸੀ। ਭਾਸ਼ਣ ਦਾ ਵਿਸ਼ਾ ਸੀ ਕਿ ਓਜੋਨ ਪਰਤ ਕੀ ਹੈ? ਇਹ ਨਸ਼ਟ ਕਿਉਂ ਹੋ ਰਹੀ ਹੈ ਅਤੇ ਇਸ ਨੂੰ ਬਚਾਉਣ ਲਈ ਕੀ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ? ਜੱਜਾਂ ਦੀ ਭੂਮਿਕਾ ਸਾਇੰਸ ਮਾਸਟਰ ਗੁਰਮੀਤ ਸਿੰਘ ਨੈਸ਼ਨਲ ਅਵਾਰਡੀ, ਮਾਸਟਰ ਨਰੇਸ਼ ਕੋਹਲੀ ਅਤੇ ਹਰਜਿੰਦਰ ਗੋਗਨਾ ਵਲੋਂ ਨਿਭਾਈ ਗਈ। ਇਸ ਮੁਕਾਬਲੇ ਵਿਚ ਕਮਲਾ ਨਹਿਰੂ ਕਾਲਜੀਏਟ ਕਾਲਜ ਦੀ 12ਵੀਂ ਕਲਾਸ ਦੀ ਵਿਦਿਆਰਥਣ ਨਿਹਾਰਿਕਾ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਸੁਆਮੀ ਸੰਤ ਦਾਸ ਪਬਲਿਕ ਸਕੂਲ ਦੀ ਵਿਦਿਆਰਥਣ ਮਹਿਕ ਪ੍ਰਭਾਕਰ ਨੇ ਦੂਸਰਾ ਅਤੇ ਕਮਲਾ ਨਹਿਰੂ ਪਬਲਿਕ ਸਕੂਲ ਦੀ 11ਵੀਂ ਕਲਾਸ ਦੀ ਵਿਦਿਆਰਥਣ ਹਰਲੀਨ ਕੌਰ ਨੂੰ ਤੀਸਰਾ ਸਥਾਨ ਪ੍ਰਾਪਤ ਹੋਇਆ। ਜੇਤੂ ਵਿਦਿਆਰਥੀਆਂ ਨੂੰ ਐਸੋਸੀਏਸ਼ਨ ਵਲੋਂ ਸਰਟੀਫਿਕੇਟ ਅਤੇ ਇਨਾਮ ਵਜੋਂ ਨਗਦ ਰਾਸ਼ੀ ਦੀ ਵੰਡ ਬਤੌਰ ਮੁੱਖ ਮਹਿਮਾਨ ਹਾਜਰ ਹੋਏ ਅੱਖਾਂ ਦੇ ਮਾਹਿਰ ਡਾ. ਐਸ. ਰਾਜਨ ਵਲੋਂ ਕੀਤੀ ਗਈ। ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਰਦਾਨਾ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਸ਼ੁੱਭ ਇੱਛਾਵਾਂ ਭੇਂਟ ਕੀਤੀਆਂ। ਇਸ ਮੋਕੇ ਟੀ.ਡੀ. ਚਾਵਲਾ, ਤਾਰਾ ਚੰਦ ਚੁੰਬਰ, ਵਿਸ਼ਵਾ ਮਿੱਤਰ ਸ਼ਰਮਾ, ਮੋਹਨ ਲਾਲ ਤਨੇਜਾ ਆਦਿ ਹਾਜਰ ਸਨ।