ਫਗਵਾੜਾ (ਸ਼ਿਵ ਕੋੜਾ):  ਫਗਵਾੜਾ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ  ਵੱਲੋਂ ਭਾਰਤ ਬੰਦ ਦਾ ਸਮਰਥਨ ਕਰਦੇ ਹੋਏ ਧਰਨੇ ਵਿੱਚ ਸ਼ਮੂਲੀਅਤ ਕੀਤੀ ਗਈ ਤੇ ਇਸ ਮੌਕੇ ਮਹਿਲਾ ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪੁਤਲਾ ਵੀ ਫੂਕਿਆ ਗਿਆ। ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਨਾਲ ਖੜੀ ਹੈ ਤੇ ਉਨ੍ਹਾਂ ਦੇ ਹੱਕਾਂ ਲਈ ਹਮੇਸ਼ਾ ਉਨ੍ਹਾਂ ਨਾਲ ਖੜੀ ਰਹੇਗੀ।