ਫਗਵਾੜਾ 15 ਮਈ (ਸ਼਼ਿਵ ਕੋੋੜਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਕੋਰੋਨਾ ਪੀੜ੍ਹਤ ਮਰੀਜਾਂ ਅਤੇ ਪਰਿਵਾਰਾਂ ਦੀ ਮੱਦਦ ਲਈ ਕਾਂਗਰਸ ਵਲੰਟੀਅਰਾਂ ਵਲੋਂ ਅੰਰਭੀ ਮੁਹਿਮ ‘ਫਰਜ਼ ਮਨੁੰਖਤਾ ਲਈ’ ਤਹਿਤ ਜਿਲ੍ਹਾ ਕਾਂਗਰਸ ਕੋਆਰਡੀਨੇਟਰ ਦਲਜੀਤ ਰਾਜੂ ਦਰਵੇਸ਼ ਪਿੰਡ ਦੀ ਅਗਵਾਈ ਹੇਠ ਅੱਜ ਵੀ ਸ਼ਹਿਰ ਅਤੇ ਪਿੰਡਾਂ ਦੇ ਵੱਖ ਵੱਖ ਇਲਾਕਿਆਂ ‘ਚ ਕੋਵਿਡ ਪ੍ਰਭਾਵਿਤ ਮਰੀਜਾਂ ਨੂੰ ਸਰਕਾਰੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਘਰੋਂ-ਘਰੀਂ ਫਤਿਹ ਕਿੱਟਾਂ ਪਹੁੰਚਾਈਆਂ ਗਈਆਂ। ਦਲਜੀਤ ਰਾਜੂ ਦਰਵੇਸ਼ ਪਿੰਡ ਜੋ ਕਿ ਪੰਜਾਬ ਸਰਕਾਰ ਵਲੋਂ ਜਿਲ੍ਹਾ ਕਪੂਰਥਲਾ ਲਈ ਗਠਿਤ ਕੰਟ੍ਰੋਲ ਰੂਮ ਕਮੇਟੀ ਦੇ ਮੈਂਬਰ ਵੀ ਹਨ, ਉਹਨਾਂ ਨੇ ਦੱਸਿਆ ਕਿ ਫਤਿਹ ਕਿੱਟਾਂ ਤੋਂ ਇਲਾਵਾ ਆਕਸੀਜਨ ਅਤੇ ਕੈਪਟਨ ਸਰਕਾਰ ਵਲੋਂ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਕੋਵਿਡ ਕੈਂਟੀਨ ਰਾਹੀਂ ਲੋੜਵੰਦ ਮਰੀਜਾਂ ਨੂੰ ਭੋਜਨ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ। ਫਤਿਹ ਕਿੱਟ ਵਿਚ ਆਕਸੀਮੀਟਰ, ਥਰਮਾਮੀਟਰ, ਮਾਸਕ, ਸੈਨੀਟਾਈਜਰ ਤੋਂ ਇਲਾਵਾ ਲੋੜੀਂਦੀਆਂ ਦਵਾਈਆਂ ਆਦਿ ਹਨ ਇਹ ਸੇਵਾਵਾਂ ਸਿਰਫ ਕੋਵਿਡ-19 ਪ੍ਰਭਾਵਿਤ ਮਰੀਜਾਂ ਅਤੇ ਉਹਨਾਂ ਦੇ ਪਰਿਵਾਰਾਂ ਲਈ ਹੈ। ਮਰੀਜਾਂ ਖੁਦ ਜਾਂ ਕੋਈ ਵੀ ਪਰਿਵਾਰਕ ਮੈਂਬਰ ਕੈਪਟਨ ਸਰਕਾਰ ਵਲੋਂ ਜਾਰੀ ਹੈਲਪ ਲਾਈਨ ਨੰਬਰ 9115127102, 9115158100 ਜਾਂ 9115159100 ਰਾਹੀਂ ਸੰਪਰਕ ਕਰਕੇ ਸਰਕਾਰੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਇਸ ਮੌਕੇ ਉਹਨਾਂ ਦੇ ਨਾਲ ਸੀਨੀਅਰ ਮਹਿਲਾ ਕਾਂਗਰਸ ਆਗੂ  ਸ਼ਵਿੰਦਰ ਨਿਸ਼ਚਲ, ਮੀਨਾਕਸ਼ੀ ਵਰਮਾ, ਗੁਰਪ੍ਰੀਤ ਕੌਰ, ਹਰਪ੍ਰੀਤ ਸਿੰਘ ਸੋਨੂੰ, ਨੌਜਵਾਨ ਕਾਂਗਰਸੀ ਆਗੂ ਵਰੁਣ ਬੰਗੜ ਚਕ ਹਕੀਮ ਤੇ ਮਨਜੋਤ ਸਿੰਘ ਨੇ ਵੀ ਫਤਿਹ ਕਿੱਟਾਂ ਆਦਿ ਵੰਡਣ ‘ਚ ਵਢਮੁੱਲਾ ਯੋਗਦਾਨ ਪਾਇਆ।