ਫਗਵਾੜਾ 29 ਜੂਨ (ਸ਼ਿਵ ਕੋੜਾ) ਜਿਲ੍ਹਾ ਯੂਥ ਕਾਂਗਰਸ ਦੀ ਇਕ ਮੀਟਿੰਗ ਹਲਕਾ ਵਿਧਾਨਸਭਾ ਭੁਲੱਥ ਦੇ ਢਿਲਵਾਂ ਬਲਾਕ ਵਿਖੇ ਜਿਲ੍ਹਾ ਕਪੂਰਥਲਾ ਯੂਥ ਕਾਂਗਰਸ ਪ੍ਰਧਾਨ ਸੌਰਵ ਖੁੱਲਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਯੂਥ ਕਾਂਗਰਸ ਨਾਲ ਜੋੜਨ ਸਬੰਧੀ ਰਣਨੀਤੀ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਨਿੱਕਾ ਭੁੱਲਰ ਦੀ ਅਗਵਾਈ ਹੇਠ ਦਰਜਨਾਂ ਨੌਜਵਾਨਾਂ ਨੇ ਯੂਥ ਕਾਂਗਰਸ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਯੂਥ ਕਾਂਗਰਸ ਵਿਚ ਸ਼ਾਮਲ ਹੋਏ ਨਿੱਕਾ ਭੁੱਲਰ ਤੋਂ ਇਲਾਵਾ ਮੰਨਾ ਢਿਲਵਾਂ, ਗੋਪੀ ਵਿਜੋਲਾ, ਮੰਨਾ ਸਲਾਰਪੁਰ, ਸੂਰਜ ਢਿਲਵਾਂ, ਮਨਿੰਦਰ ਢਿਲਵਾਂ, ਯੁਨਸ ਢਿਲਵਾਂ ਅਤੇ ਹੋਰਨਾਂ ਨੂੰ ਸਿਰੋਪੇ ਪਾ ਕੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਸੌਰਵ ਖੁੱਲਰ ਨੇ ਕਿਹਾ ਕਿ ਹਰੇਕ ਚੋਣ ਵਿਚ ਕਾਂਗਰਸ ਪਾਰਟੀ ਦੀ ਜਿੱਤ ‘ਚ ਯੂਥ ਕਾਂਗਰਸ ਦਾ ਅਹਿਮ ਰੋਲ ਰਹਿੰਦਾ ਹੈ। ਪੰਜਾਬ ਪ੍ਰਧਾਨ ਬਰਿੰਦਰ ਢਿੱਲੋਂ ਦੀ ਅਗਵਾਈ ਹੇਠ ਸਮੂਹ ਯੂਥ ਵਰਕਰ ਵਿਧਾਨਸਭਾ ਚੋਣਾਂ ‘ਚ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਨਾਉਣਗੇ। ਜਿਲ੍ਹਾ ਕਪੂਰਥਲਾ ਦੀਆਂ ਚਾਰੇ ਸੀਟਾਂ ਭਾਰੀ ਅੰਤਰ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਈਆਂ ਜਾਣਗੀਆਂ। ਉਹਨਾਂ ਸਮੂਹ ਯੂਥ ਵਰਕਰਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ।