ਫਗਵਾੜਾ 24 ਅਪ੍ਰੈਲ (ਸ਼਼ਿਵ ਕੋੋੜਾ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਦੇ ਚੇਅਰਮੈਨ ਸ੍ਰੀ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਹੇਠ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾ ਸਦਕਾ ਦੂਸਰਾ ਕੋਰੋਨਾ ਟੀਕਾਕਰਣ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਫਗਵਾੜਾ ਦੀ ਟੀਮ ਨੇ 70 ਵਿਅਕਤੀਆਂ ਨੂੰ ਕੋਵਿਡ-19 ਦੀ ਰੋਕਥਾਮ ਲਈ ਕੋਰੋਨਾ ਟੀਕਾਕਰਣ ਕੀਤਾ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਅੱਜ 45 ਸਾਲ ਤੋਂ ਵਧੇਰੇ ਉਮਰ ਦੇ ਔਰਤਾਂ ਤੇ ਮਰਦਾਂ ਨੂੰ ਟੀਕਾ ਲਗਾਇਆ ਗਿਆ ਹੈ। 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਬਾਲਗ ਨਾਗਰਿਕਾਂ ਨੂੰ ਟੀਕਾ ਲਗਾਉਣ ਦੀ ਸਰਕਾਰੀ ਹਦਾਇਤ ਦੇ ਮੱਦੇਨਜਰ ਵੀ ਕੈਂਪ ਲਗਾਉਣ ਬਾਰੇ ਵਿਚਾਰ ਕੀਤਾ ਜਾਵੇਗਾ। ਉਹਨਾਂ ਸਮੂਹ ਯੋਗ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਟੀਕਾਕਰਣ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦੀ ਵੈਕਸੀਨ ਕੋਰੋਨਾ ਦੇ ਖਤਰੇ ਨੂੰ ਘੱਟ ਕਰਨ ਵਿਚ ਸਹਾਇਕ ਹੈ। ਹਾਲਾਂਕਿ ਟੀਕਾਕਰਣ ਦੇ ਬਾਅਦ ਵੀ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਰੀਰਿਕ ਦੂਰੀ, ਮਾਸਕ ਪਹਿਨਣ ਅਤੇ ਹੱਥਾਂ ਨੂੰ ਵਾਰ-ਵਾਰ ਧੋਣ ਵਰਗੀਆਂ ਹਦਾਇਤਾਂ ਦੀ ਪਾਲਣਾ ਨੂੰ ਅੱਖੋਂ ਪਰੋਖੇ ਨਹੀਂ ਕਰਨਾ ਚਾਹੀਦਾ। ਇਸ ਮੌਕੇ ਵਿਸ਼ਵਾ ਮਿੱਤਰ ਸ਼ਰਮਾ, ਮੋਹਨ ਲਾਲ ਤਨੇਜਾ, ਗੁਰਪ੍ਰੀਤ ਸਿੰਘ ਸੈਣੀ, ਸੁਰਿੰਦਰ ਪਾਲ ਆਦਿ ਹਾਜਰ ਸਨ।