ਫਰਦੀਕੋਟ :- ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਬਹਿਬਲਕਲਾਂ ਗੋਲੀਕਾਂਡ ਮਾਮਲੇ ‘ਚ SIT ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਪਰਮਰਾਜ ਉਮਰਾਨੰਗਲ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਕੋਟਕਪੂਰਾ, ਬਹਿਬਲਕਲਾਂ ਗੋਲੀਕਾਂਡ ਮਾਮਲੇ ‘ਚ ਜਾਂਚ ਕਰ ਰਹੀ SIT ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਆਈ.ਜੀ ਉਮਰਾਨੰਗਲ ਨੂੰ ਇਸ ਮਾਮਲੇ ‘ਚ ਨਾਮਜ਼ਦ ਕੀਤਾ ਹੈ। ਇਸ ਦੌਰਾਨ SIT ਵੱਲੋਂ ਕਦੇ ਵੀ ਦੋਹਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਜਾ ਸਕਦਾ ਹੈ।