ਜਲੰਧਰ :- ਬੀਤੀ ਰਾਤ ਕਾਸ਼ੀ ਨਗਰ ‘ਚ ਰਹਿਣ ਵਾਲੇ ਇਕ ਨੌਜਵਾਨ ਨੇ ਖ਼ੁਦ ਨੂੰ ਅੱਗ ਲਗਾ ਲਈ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਕਿ ਅੱਜ ਤੜਕੇ 5.30 ਵਜੇ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਨੌਜਵਾਨ ਨੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਆਪਣੀ ਪ੍ਰੇਮਿਕਾ ਦੇ ਘਰ ਜਾ ਕੇ ਖ਼ੁਦ ਨੂੰ ਅੱਗ ਲਾਈ ਸੀ।