ਫਗਵਾੜਾ 28 ਨਵੰਬਰ () ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦੁਬਾਰਾ ਪ੍ਰਧਾਨ ਚੁਣੇ ਜਾਣ ਤੇ ਜਿੱਲਾ ਪ੍ਰਧਾਨ , ਯੂਥ ਅਕਾਲੀ ਦਲ , ਕਪੂਰਥਲਾ ਅਤੇ ਫਗਵਾੜਾ ਦੇ ਸਾਬਕਾ ਡਿਪਟੀ ਮੇਅਰ ਰਣਜੀਤ ਸਿੰਘ ਖੁਰਾਣਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਵਧਾਈ ਦਿੱਤੀ ਅਤੇ ਕਿਹਾ ਕਿ ਬੀਬੀ ਜੀ ਪਹਿਲਾ ਵੀ ਐਸ.ਜੀ.ਪੀ.ਸੀ ਦੇ ਪ੍ਰਧਾਨ ਰਹਿ ਚੁੱਕੇ ਹਨ। ਖੁਰਾਣਾ ਨੇ ਕਿਹਾ ਕਿ ਉਨਾਂ ਦੀ ਧਰਮ ਪ੍ਰਚਾਰ ਵਿਚ ਵਿਸ਼ੇਸ਼ ਰੁਚੀ ਹੈ ਅਤੇ ਹੁਣ ਉਨਾਂ ਦੀ ਅਗਵਾਈ ਵਿਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਮਜ਼ਬੂਤੀ ਮਿਲੇਗੀ । ਖੁਰਾਣਾ ਨੇ ਕਿਹਾ ਕਿ ਉਹ ਇਸ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਜੀ ਦਾ ਧੰਨਵਾਦ ਕਰਦੇ ਹਨ ਕਿ ਉਨਾਂ ਨੇ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਤੇ ਅਮਲ ਕਰਦੇ ਹੋਏ ਇਸਤਰੀ ਜਾਤੀ ਨੂੰ ਇਹ ਮਾਣ ਬਖ਼ਸ਼ ਕੇ ਇੱਕ ਯੋਗ ਤੇ ਨਿਡਰ ਅਤੇ ਧਾਰਮਿਕ ਸੋਚ ਦੀ ਧਾਰਨੀ ਅਕਾਲੀ ਲੀਡਰ ਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ। ਖੁਰਾਣਾ ਨੇ ਕਿਹਾ ਕਿ ਉਨਾਂ ਦੀ ਅਗਵਾਈ ਵਿਚ ਗੁਰਦੁਆਰਿਆਂ ਦੇ ਪ੍ਰਬੰਧਾ ਵਿੱਚ ਹੋਰ ਸੁਧਾਰ ਹੋਵੇਗਾ।
ਫ਼ੋਟੋ