ਜਲੰਧਰ 19 ਸਤੰਬਰ ( ) ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਖੇਤੀ ਸਬੰਧੀ ਲਿਆਦੇਂ ਬਿੱਲਾ ਦਾ ਵਿਰੋਧ ਕਰਦਿਆਂ ਕਿਸਾਨ ਵਿਰੋਧੀ ਫੈਸਲਿਆਂ ਦੇ ਵਿਰੁੱਧ ਅਵਾਜ਼ ਉਠਾਉਦਿਆਂ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਲਏ ਗਏ ਫੈਸਲੇ ਦਾ ਭਜਨ ਲਾਲ ਚੋਪੜਾ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਜਲੰਧਰ ਸ਼ਹਿਰੀ ਤੇ ਰਵਿੰਦਰ ਸਿੰਘ ਸਵੀਟੀ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਜਲੰਧਰ ਸ਼ਹਿਰੀ ਨੇ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਗਰੀਬਾਂ ਦਲਿਤ ਪ੍ਰੀਵਾਰਾਂ, ਮਜ਼ਦੂਰਾਂ, ਆੜਤੀਆਂ ਵਪਾਰੀਆਂ ਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜਤਾ ਨਾਲ ਪਹਿਰਾ ਦਿੱਤਾ ਹੈ, ਲਾਕਡਾਉਨ ਸਮੇਂ ਕਾਂਗਰਸੀ ਆਗੂਆਂ, ਵਿਧਾਇਕਾਂ ਤੇ ਮੰਤਰੀਆਂ ਵੱਲੋਂ ਕੀਤੇ ਰਾਸ਼ਨ ਘੁਟਾਲੇ ਦੀ ਗੱਲ ਕਰੀਏ ਜਾਂ ਗਰੀਬ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਫੀਸ ਘੁਟਾਲੇ ਦੀ ਗੱਲ ਕਰੀਏ ਤਾਂ ਵੀ ਸ੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਗਰੀਬ ਪ੍ਰੀਵਾਰਾਂ ਦਲਿਤ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਲਈ ਸਾਰੇ ਪੰਜਾਬ ਅੰਦਰ ਥਾਂ ਥਾਂ ਰੋਸ ਪ੍ਰਦਰਸ਼ਨ ਕੀਤੇ ਗਏ ਤੇ ਇਨ੍ਹਾਂ ਗਰੀਬ ਪ੍ਰੀਵਾਰਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕੀਤੀ ਗਈ ਤੇ ਹੁਣ ਕਿਸਾਨਾਂ ਦੇ ਨਾਲ ਹੋ ਰਹੀ ਧੱਕੇਸ਼ਾਹੀ ਵਿਰੁੱਧ ਅਵਾਜ਼ ਉਠਾਉਦਿਆਂ ਪਾਰਟੀ ਸੁਪਰੀਮ ਸ੍ਰ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਇਸ ਖੇਤੀ ਵਿਰੋਧੀ ਬਿੱਲ ਦੇ ਵਿਰੁੱਧ ਵੋਟ ਪਾ ਕੇ ਸ਼੍ਰੌਮਣੀ ਅਕਾਲੀ ਦਲ ਦੀ ਪ੍ਰੰਪਰਾ ਨੂੰ ਕਾਇਮ ਰੱਖਿਆ ਹੈ, ਜਿਥੇ ਗਰੀਬ ਦਲਿਤ ਵਿਦਿਆਰਥੀਆਂ ਦਾ ਭਵਿੱਖ ਬਚਾਉਣ ਲਈ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕਰਕੇ ਗਰੀਬ ਪ੍ਰੀਵਾਰਾਂ ਦਾ ਦਿਲ ਜਿੱਤ ਲਿਆ ਹੈ ਉਥੇ ਆਪਣਾ ਫਰਜ਼ ਨਿਭਾ ਕੇ ਸ਼੍ਰੌਮਣੀ ਅਕਾਲੀ ਦਲ ਪ੍ਰਤੀ ਕਿਸਾਨਾਂ ਦਾ ਵਿਸ਼ਵਾਸ ਕਾਇਮ ਰੱਖਿਆ ਹੈ, ਸ੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਦੀ ਸ਼ਲਾਘਾ ਕਰਦਿਆਂ ਇਨ੍ਹਾਂ ਆਗੂਆਂ ਨੇ ਸ੍ਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਜੱਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਪਾਰਟੀ ਦੇ ਹਰ ਹੁਕਮ ਦੀ ਪਾਲਣਾ ਕਰਦਿਆਂ ਪਾਰਟੀ ਨਾਲ ਚਟਾਨ ਵਾਂਗ ਖੜੇ ਹਾਂ।ਇਸ ਮੌਕੇ ਸੁਰਿੰਦਰ ਸਿੰਘ ਐਸਟੀ, ਸਤਿੰਦਰ ਸਿੰਘ ਪੀਤਾ, ਤਜਿੰਦਰ ਪਾਲ ਕੌਰ ਉੱਭੀ, ਰਣਜੀਤ ਸਿੰਘ ਸੋਡਲ, ਜਸਵੰਤ ਸਿੰਘ ਸੋਡਲ, ਕਰਤਾਰ ਸਿੰਘ ਗੁਰਦੇਵ ਨਗਰ, ਅਰਜਨ ਸਿੰਘ, ਰਣਜੀਤ ਸਿੰਘ ਗੁਰਦੇਵ ਨਗਰ, ਕਮਲੇਸ਼ ਕੁਮਾਰ ਧੰਨੋਵਾਲੀ, ਵਿੱਕੀ ਤੁਲਸੀ,ਬਾਲ ਕਿਸ਼ਨ ਬਾਲਾ, ਹਰਬੰਸ ਸਿੰਘ ਗੁਰੂ ਨਾਨਕਪੁਰਾ, ਹਰਪ੍ਰੀਤ ਚੋਪੜਾ, ਹਰਪ੍ਰੀਤ ਸਿੰਘ ਮਿੱਠੂ ਬਸਤੀ, ਅਸ਼ੋਕ ਚਾਂਦਲਾ, ਯਸ਼ਪਾਲ ਝੱਮਟ,ਲਾਲ ਚੰਦ ਵਲੋਂ ਵੀ ਸਵਾਗਤ ਕੀਤਾ ਗਿਆ।