
ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਾਂਮੱਤੀ ਵਿਰਾਸਤ ਤੇ ਪਵਿੱਤਰ ਸੋਚ ਤੇ ਪਹਿਰਾ ਦਿੰਦਿਆਂ ਹੋਇਆਂ ਕੇਂਦਰੀ ਖਾਦ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਸੂਬੇ ਦੇ ਹਿੱਤਾਂ ਲਈ ਮੰਤਰੀ ਮੰਡਲ ਦਾ ਅਹੁੱਦਾ ਛੱਡ ਦੇਣ ਦਾ ਜੱਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ, ਬੀਬੀ ਪ੍ਰਮਿੰਦਰ ਕੌਰ ਪੰਨੂ ਪ੍ਰਧਾਨ ਇਸਤ੍ਰੀ ਅਕਾਲੀ ਦਲ ਜਲੰਧਰ ਸ਼ਹਿਰੀ ਨੇ ਸਵਾਗਤ ਕਰਦਿਆਂ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਮਰਪਣ ਦੀ ਭਾਵਨਾ ਨੂੰ ਕਾਇਮ ਰੱਖਦਿਆਂ ਅਤੇ ਕਿਸਾਨ ਵਿਰੋਧੀ ਫੈਸਲਿਆਂ ਦੇ ਵਿਰੁੱਧ ਅਵਾਜ਼ ਉਠਾਉਣਾ ਇਕ ਸ਼ਲਾਘਾਯੋਗ ਕਦਮ ਹੈ, ਸ੍ਰੋਮਣੀ ਅਕਾਲੀ ਦਲ ਹਮੇਸ਼ਾ ਦਲਿਤਾਂ, ਮਜ਼ਦੂਰਾਂ, ਆੜਤੀਆਂ, ਵਪਾਰੀਆਂ ਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਦਾ ਆਇਆ ਹੈ ਤੇ ਅੱਜ ਵੀ ਸ੍ਰੋਮਣੀ ਅਕਾਲੀ ਦਲ ਦੇ ਨਿਵੇਕਲੀ ਵਿਰਾਸਤ ਨੂੰ ਅੱਗੇ ਵਧਾਉਂਦੇ ਹੋਏ ਬੀਬੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਕਿਸਾਨਾਂ ਤੇ ਉਨ੍ਹਾਂ ਦੇ ਪ੍ਰੀਵਾਰਾਂ ਦੇ ਭਵਿੱਖ ਲਈ ਆਪਣਾ ਫਰਜ਼ ਨਿਭਾਇਆ ਹੈ ਤੇ ਸ੍ਰੋਮਣੀ ਅਕਾਲੀ ਦਲ ਪ੍ਰਤੀ ਕਿਸਾਨਾਂ ਦੀਆਂ ਉਮੀਦਾਂ ਤੇ ਵਿਸ਼ਵਾਸ ਨੂੰ ਕਾਇਮ ਰੱਖਿਆ ਹੈ, ਸੁਖਬੀਰ ਸਿੰਘ ਬਾਦਲ ਤੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਸਾਨ, ਮਜ਼ਦੂਰ,ਆੜਤੀਆਂ, ਵਪਾਰੀਆਂ ਦੀ ਅਵਾਜ਼ ਬਣਕੇ ਇਨ੍ਹਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦੇ ਹੋਏ ਲੋਕ ਸਭਾ ਅੰਦਰ ਕਿਸਾਨ ਵਿਰੋਧੀ ਬਿੱਲ ਦਾ ਡੱਟ ਕੇ ਵਿਰੋਧ ਕਰਦਿਆਂ ਕਿਸਾਨਾਂ, ਮਜ਼ਦੂਰਾਂ, ਆੜਤੀਆਂ ਤੇ ਵਪਾਰੀਆਂ ਦੇ ਹਿੱਤਾਂ ਦੀ ਡੱਟ ਕੇ ਪਹਿਰੇਦਾਰੀ ਕੀਤੀ ਹੈ ਤੇ ਇਸ ਖੇਤੀ ਵਿਰੋਧੀ ਬਿੱਲ ਦੇ ਵਿਰੁੱਧ ਵੋਟ ਪਾਈ ਹੈ, ਜਦਕਿ ਕਾਂਗਰਸ ਦੇ ਸਾਰੇ ਐਮਪੀਜ਼ ਤੇ ਆਮ ਆਦਮੀ ਪਾਰਟੀ ਦਾ ਇਕਲੌਤਾ ਐਮਪੀ ਲੋਕ ਸਭਾ ਅੰਦਰ ਵੋਟਿੰਗ ਦੌਰਾਨ ਗੈਰ ਹਾਜ਼ਰ ਹੋ ਕੇ ਸਮੁੱਚੇ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ, ਆੜਤੀਆਂ ਵਪਾਰੀਆਂ ਦੀ ਪਿੱਠ ਵਿਚ ਛੁਰਾ ਮਾਰ ਕੇ ਦੇਸ਼ ਦੇ ਅੰਨਦਾਤਾ ਕਿਸਾਨ ਵਿਰੋਧੀ ਹੋਣ ਦਾ ਸਬੂਤ ਦੇ ਗਏ।
ਅਕਾਲੀ ਦਲ ਦੇ ਆਗੂਆਂ ਨੇ ਹੋਰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਦਲਿਤਾਂ ਮਜ਼ਦੂਰਾਂ ਆੜਤੀਆਂ ਵਪਾਰੀਆਂ ਤੇ ਕਿਸਾਨਾਂ ਦੇ ਹਿੱਤਾਂ ਦੀ ਗੱਲ ਕਰਦਾ ਆਇਆ ਹੈ, ਪਿਛਲੇ ਦਿਨੀਂ ਕਾਂਗਰਸ ਵੱਲੋਂ ਦਲਿਤ ਭਾਈਚਾਰੇ ਦੇ ਵਿਦਿਆਰਥੀਆਂ ਦੀ ਸਕਾਲਰਸ਼ਿਪ ਵਿਚ ਕੀਤੇ ਘੁਟਾਲੇ ਵਿਰੁੱਧ ਦਲਿਤ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਲਈ ਸਾਰੇ ਪੰਜਾਬ ਅੰਦਰ ਸ਼ਹਿਰ ਸ਼ਹਿਰ, ਪਿੰਡ ਪਿੰਡ ਮੁਹੱਲੇ ਮੁਹੱਲੇ ਵਿੱਚ ਜਾ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਤਾਂ ਜੋ ਇਨ੍ਹਾਂ ਲੱਖਾਂ ਦੀ ਗਿਣਤੀ ਵਿਚ ਦਲਿੱਤ ਵਿਦਿਆਰਥੀਆਂ ਦੇ ਭਵਿੱਖ ਨੂੰ ਬਚਾਇਆ ਜਾ ਸਕੇ।ਆਗੂਆਂ ਨੇ ਕਿਹਾ ਕਿ ਪੰਜਾਬ ਦੇ ਗਰੀਬ ਦਲਿਤ ਪ੍ਰੀਵਾਰਾਂ ਮਜ਼ਦੂਰਾਂ ਆੜਤੀਆਂ ਤੇ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਸਾਡਾ ਅਹਿਮ ਫ਼ਰਜ਼ ਹੈ, ਸ੍ਰੋਮਣੀ ਅਕਾਲੀ ਦਲ ਸਾਰੇ ਭਾਈਚਾਰਿਆਂ ਦਾ ਸਤਿਕਾਰ ਕਰਨ ਵਾਲੀ ਪਾਰਟੀ ਹੈ ਜਦੋਂ ਕਿਸਾਨ ਖੁਸ਼ਹਾਲ ਹੁੰਦਾ ਹੈ ਤਾਂ ਉਸ ਨਾਲ ਮਜ਼ਦੂਰ ਆੜ੍ਹਤੀ ਵਪਾਰੀ, ਸਨਅਤਕਾਰ ਹਰ ਵਰਗ ਵਿਚ ਖੁਸ਼ਹਾਲੀ ਆਉਂਦੀ ਹੈ। ਕਾਂਗਰਸ ਪਾਰਟੀ ਤੇ ਆਮ ਆਦਮੀ ਵਾਲੇ ਕਦੇ ਵੀ ਪੰਜਾਬ ਦੇ ਕਿਸਾਨਾਂ,ਮਜ਼ਦੂਰਾਂ, ਦਲਿਤ ਭਾਈਚਾਰੇ, ਆੜਤੀਆਂ ਤੇ ਵਪਾਰੀਆਂ ਦੇ ਹਿੱਤਾਂ ਦੀ ਗੱਲ ਨਹੀਂ ਕਰਦੇ, ਸਿਰਫ ਤੇ ਸਿਰਫ ਅਕਾਲੀ ਦਲ ਦੇ ਵਿਰੁੱਧ ਕਿੰਤੂ ਪ੍ਰੰਤੂ ਕਰਨ ਨੂੰ ਹੀ ਫਰਜ਼ ਸਮਝਦੇ ਹਨ।