ਲ਼ਾਇਲਪੁਰ ਖ਼ਾਲਸਾ ਕਾਲਜ ਫ਼ਾਰ ਵਿਮੈਨ, ਜਲੰਧਰ ਨੇ ਅਕਾਦਮਿਕ ਖੇਤਰ ਵਿੱਚ ਆਪਣੀ ਪਰੰਪਰਾ ਨੂੰ ਕਾਇਮ ਰੱਖਦਿਆਂ ਇਸ ਸਮੈਸਟਰ (ਦਸੰਬਰ 2020) ਵਿੱਚ ਫ਼ਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੀ.ਏ. ਜਿਓਗ੍ਰਾਫ਼ੀ (ਆਨਰਜ਼) ਦੇ ਨਤੀਜਿਆਂ ਵਿੱਚ ਸਫ਼ਲਤਾ ਹਾਸਿਲ ਕੀਤੀ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਘੋਸ਼ਿਤ ਨਤੀਜਿਆਂ ਮੁਤਾਬਿਕ ਜਸਪ੍ਰੀਤ ਕੌਰ ਨੇ ਯੂਨੀਵਰਸਿਟੀ iੱਵਚੋਂ ਪਹਿਲਾ ਸਥਾਨ ਹਾਸਿਲ ਕੀਤਾ ਤੇ 81% ਅੰਕ ਹਾਸਿਲ ਕੀਤੇ। 80% ਅੰਕਾਂ ਨਾਲ ਕਮਲਪ੍ਰੀਤ ਨੇ ਦੂਸਰਾ, 79% ਅੰਕਾਂ ਨਾਲ ਕਾਜਲ ਨੇ ਤੀਸਰਾ ਅਤੇ 78% ਅੰਕਾਂ ਨਾਲ ਦੀਪਿਕਾ ਨੇ ਯੂਨੀਵਰਸਿਟੀ ਵਿਚੋਂ ਚੌਥਾ ਸਥਾਨ ਹਾਸਿਲ ਕੀਤਾ।
ਕਾਲਜ ਦੇ ਪਿੰ੍ਰਸੀਪਲ ਡਾ. (ਸ਼੍ਰੀਮਤੀ) ਨਵਜੋਤ ਜੀ ਨੇ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥਣਾਂ ਤੇ ਉਹਨਾਂ ਦੇ ਅਧਿਆਪਕਾਂ ਨੂੰ ਵਧਾਈ ਤੇ ਸ਼ਾਬਾਸ਼ ਪ੍ਰਦਾਨ ਕੀਤੀ ਅਤੇ ਉਨ੍ਹਾਂ ਨੇ ਵਿਭਾਗ ਦੇ ਮੁਖੀ ਮੈਡਮ ਮਨੀਤਾ ਦੀ ਪ੍ਰਸ਼ੰਸਾ ਕੀਤੀ। ਉਹਨਾਂ ਨੇ ਕਾਲਜ ਦੇ ਬਾਕੀ ਵਿਦਿਆਰਥੀਆਂ ਨੂੰ ਇਸ ਤੋਂ ਪ੍ਰੇਰਣਾ ਲੈਣ ਤੇ ਸਖ਼ਤ ਮਿਹਨਤ ਕਰਨ ਦੀ ਨਸੀਹਤ ਵੀ ਦਿੱਤੀ।