ਫਗਵਾੜਾ 8 ਜੁਲਾਈ (ਸ਼ਿਵ ਕੋੜਾ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਦੀ ਕਾਰਜਕਾਰੀ ਪਿ੍ਰੰਸੀਪਲ ਇੰਦਰਜੀਤ ਕੌਰ ਖਾਟੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ, ਦਸਵੀਂ ਅਤੇ ਬਾਹਰਵੀਂ ਜਮਾਤਾਂ ਦੇ ਐਲਾਨੇ ਗਏ ਨਤੀਜਿਆਂ ਵਿਚ ਸਕੂਲ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ ਹੈ। ਸਾਰੀਆਂ ਹੀ ਪ੍ਰੀਖਿਆਵਾਂ ਵਿਚ ਸਕੂਲ ਦਾ ਰਿਜਲਟ ਸੋ ਫੀਸਦੀ ਰਿਹਾ ਹੈ। ਉਹਨਾਂ ਦੱਸਿਆ ਕਿ ਸਕੂਲ ‘ਚ 10+2 ਦੇ ਨਵੇਂ ਦਾਖਲੇ ਸ਼ੁਰੂ ਹਨ ਅਤੇ ਨਾਲ ਹੀ ਉਹਨਾਂ ਇਲਾਕੇ ਭਰ ਦੇ ਸਮੂਹ ਮਾਪਿਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਪੁਰ ਵਿਖੇ ਦਾਖਲਾ ਦੁਆਉਣ ਕਿਉਂਕਿ ਇੱਥੇ ਪ੍ਰਾਈਵੇਟ ਸਕੂਲਾਂ ਵਾਂਗੁ ਹੀ ਵਿਦਿਆਰਥੀਆਂ ਨੂੰ ਹਰ ਆਧੁਨਿਕ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਸਰਕਾਰੀ ਵਲੋਂ ਵੀ ਜੋ ਸਹੂਲਤਾਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਲਦੀਆਂ ਹਨ ਉਹਨਾਂ ਦਾ ਲਾਭ ਇਸ ਸਕੂਲ ਵਿਚ ਵਿਦਿਆ ਪ੍ਰਾਪਤ ਕਰਦੇ ਹੋਏ ਉਠਾਇਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਸਕੂਲ ਦਾ ਸਟਾਫ ਬਹੁਤ ਹੀ ਮਿਹਨਤੀ ਅਤੇ ਉੱਚ ਸਿੱਖਿਆ ਪ੍ਰਾਪਤ ਹੈ। ਸਕੂਲ ਵਿਚ ਸਾਇੰਸ ਅਤੇ ਮੈਥਮੈਟਿਕਸ ਲੈਬ ਵਰਗੀਆਂ ਆਧੂਨਿਕ ਸੁਵਿਧਾਵਾਂ ਹਨ। ਨਾਲ ਹੀ ਕੰਪਿਊਟਰ ਦੀ ਸਿੱਖਿਆ ਦਾ ਵੀ ਉੱਚਾ ਪੱਧਰਾ ਪ੍ਰਬੰਧ ਹੈ।