ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ‘ਚ ਅੱਜ ਕਾਰ ਸੜਕ ਕਿਨਾਰਿਓਂ ਤਿਲਕ ਕੇ ਡੂੰਘੀ ਖੱਡ ‘ਚ ਜਾ ਡਿੱਗੀ। ਇਸ ਹਾਦਸੇ ‘ਚ ਦੋ ਔਰਤਾਂ ਸਣੇ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਪਰਿਵਾਰ ਇੱਕ ਬੱਚੇ ਦੀ ਮ੍ਰਿਤਕ ਦੇਹ ਨੂੰ ਅੰਤਿਮ ਸਸਕਾਰ ਲਈ ਜੰਮੂ ਤੋਂ ਦਬਰਸ਼ਾਲਾ ‘ਚ ਆਪਣੇ ਪਿੰਡ ਬਹਾਦਤ ਲਿਜਾ ਰਿਹਾ ਸੀ। ਇਸੇ ਦੌਰਾਨ ਪਾਣੀ ਨਾਲਾ ਨੇੜੇ ਕਾਰ ਚਾਲਕ ਕੋਲੋਂ ਕਾਰ ‘ਤੇ ਕਾਬੂ ਨਾ ਰਿਹਾ ਅਤੇ ਇਹ ਸੜਕ ਤੋਂ ਤਿਲਕ ਕੇ ਡੂੰਘੀ ਖੱਡ ‘ਚ ਜਾ ਡਿੱਗੀ।