ਨਵੀਂ ਦਿੱਲੀ :- ਭਾਰਤ ‘ਚ ਕੋਰੋਨਾ ਵਾਇਰਸ ਦੇ ਮਾਮਲੇ 49 ਲੱਖ ਤੋਂ ਪਾਰ ਹੋ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ‘ਚ ਕੋਰਨਾ ਦੇ83809 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1054 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਹੁਣ ਦੇਸ਼ ਭਰ ‘ਚ ਕੋਰੋਨਾ ਪੀੜਤਾਂ ਦਾ ਅੰਕੜਾ ਵੱਧ ਕੇ 4930237 ਹੋ ਗਿਆ ਹੈ, ਜਿਨ੍ਹਾਂ ‘ਚੋਂ 990061 ਸਰਗਰਮ ਮਾਮਲੇ ਹਨ। ਉੱਥੇ ਹੀ ਭਾਰਤ ‘ਚ ਕੋਰੋਨਾ ਕਾਰਨ ਹੁਣ ਤੱਕ 80776 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।