ਨਵੀਂ ਦਿੱਲੀ :- ਦੇਸ਼ ‘ਚ ਕੋਰੋਨਾ ਦੇ ਕੇਸ 56 ਲੱਖ ਦੇ ਅੰਕੜੇ ਨੂੰ ਪਾਰ ਕਰ ਚੁੱਕੇ ਹਨ। ਅੱਜ ਸਵੇਰੇ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 86508 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੇ ਨਾਲ ਹੀ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 5732519 ਹੋ ਗਈ ਹੈ। ਉੱਥੇ ਪਿਛਲੇ 24 ਘੰਟਿਆਂ ‘ਚ ਕੋਰੋਨਾ ਕਾਰਨ 1129 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਤੋਂ ਬਾਅਦ ਹੁਣ ਦੇਸ਼ ਭਰ ‘ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ 91149 ਨੂੰ ਪਾਰ ਕਰ ਚੁੱਕਾ ਹੈ।