ਜਲੰਧਰ,:ਪਵਿੱਤਰ ਨਗਰੀ ਅੰਮ੍ਰਿਤਸਰ ਸਾਹਿਬ ਦਾ ਨਾਮ ਭਾਰਤ ਦੇ ਸਭ ਤੋਂ ਵੱਧ ਗੰਦਲੇ ਸ਼ਹਿਰਾਂ ਵਿੱਚ ਆਉਣ ਤੇ ਅੱਜ ਜੱਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਂਗਰਸ ਪਾਰਟੀ ਦੀ ਕੈਪਟਨ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਕਿਹਾ ਕਿ ਕਾਂਗਰਸ ਦੇ ਰਾਜ ਕਾਲ ਵਿੱਚ ਪਵਿੱਤਰ ਨਗਰੀ  ਅੰਮ੍ਰਿਤਸਰ ਸਾਹਿਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ,ਉਹ ਬਹੁਤ ਮੰਦਭਾਗਾ ਹੈ, ਉਨ੍ਹਾਂ ਦੱਸਿਆ ਕਿ ਸਵੱਛ ਸਰਵੇਖਣ ਦਰਜਾਬੰਦੀ ਨੇ ਇਹ ਖੁਲਾਸਾ ਕੀਤਾ ਹੈ ਕਿ  ਹਰਿਮੰਦਰ ਸਾਹਿਬ ਦੀ ਹੋਂਦ ਵਾਲੀ ਪਵਿੱਤਰ ਨਗਰੀ ਦੀ ਦਰਜਾਬੰਦੀ ਬਹੁਤ ਮਾੜੀ ਹੈ, ਸਰਵੇਖਣ ਅਨੁਸਾਰ ਸੀਵਰੇਜ਼ ਲਾਈਨਾਂ ਦੀ ਸਫ਼ਾਈ ਨਹੀਂ ਕੀਤੀ ਜਾ ਰਹੀ ਤੇ ਨਾ ਹੀ ਕੂੜਾ ਇਕੱਠਾ ਕਰਨ ਦੀ ਕੋਈ ਵਿਉਂਤਬੰਦੀ ਹੈ,  ਹਰਿਮੰਦਰ ਸਾਹਿਬ ਦੇ ਨੇੜੇ ਹੀ ਭਗਤਨਵਾਲਾ ਵਿਖੇ ਰੋਜ਼ਾਨਾ ਤਕਰੀਬਨ 15 ਟਨ ਕੂੜਾ ਇਕੱਠਾ ਹੁੰਦਾ ਹੈ, ਉਨ੍ਹਾਂ ਨੇ ਹੋਰ ਕਿਹਾ ਕਿ ਇਹ ਪਵਿੱਤਰ ਨਗਰੀ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿਚ ਲੋਕ ਦੇਸ਼ ਅਤੇ ਵਿਦੇਸ਼ ਤੋਂ ਸੈਲਾਨੀਆਂ ਦੇ ਆਉਣ ਦਾ ਕੇਂਦਰ ਹੈਂ, ਜਿਸ ਨੂੰ ਕੈਪਟਨ ਸਰਕਾਰ ਵੱਲੋਂ ਅਣਡਿੱਠ ਕੀਤਾ ਜਾ ਰਿਹਾ ਹੈ ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਹ ਵੀ ਘੱਟ ਹੈ,