ਭੋਗਪੁਰ ਅਕਤੂਬਰ 10 (ਗੁਰਦੀਪ ਸਿੰਘ ਹੋਠੀ ਕੈਮਰਾਮੈਨ ਪਰਗਟ ਸਿੰਘ ) ਇੱਥੋਂ ਦੇ ਪਿੰਡ ਭਟਨੂਰਾ ਲੁਬਾਣਾ ਤੋਂ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਕ ਐਕਸ. ਯੂ. ਵੀ. ਗੱਡੀ ‘ਚ ਸਵਾਰ ਤਿੰਨ ਨੌਜਵਾਨਾਂ ਵੱਲੋਂ ਆਪਣੇ ਘਰ ਦੇ ਬਾਹਰ ਖੜ੍ਹੇ ਨੌਜਵਾਨ ‘ਤੇ ਹਮਲਾ ਕਰਕੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਹਨ। ਬਚਾਅ ‘ਚ ਆਏ ਨੌਜਵਾਨ ਦੇ ਤਾਏ ਵੱਲੋਂ ਉਸ ਨੂੰ ਛੁਡਵਾਉਣ ਦੀ ਕੋਸ਼ਿਸ਼ ਕਰਨ ‘ਤੇ ਦੋ ਗੋਲੀਆਂ ਮਾਰ ਦਿੱਤੇ ਜਾਣ ਦੀ ਖ਼ਬਰ ਹੈ। ਦੋਹਾਂ ਜ਼ਖ਼ਮੀਆਂ ਨੂੰ ਕਾਲਾ ਬੱਕਰਾ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਸੰਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਦਿੱਲੀ ‘ਚ ਕੰਮ ਕਰਦਾ ਹੈ। ਅੱਜ ਆਪਣੇ ਘਰ ਦੇ ਬਾਹਰ ਖੜ੍ਹਾ ਸੀ, ਇਸੇ ਦੌਰਾਨ ਇਕ ਐਸ. ਯੂ. ਵੀ. ਗੱਡੀ ‘ਚ ਸਵਾਰ ਤਿੰਨ ਨੌਜਵਾਨ ਸਵਾਰ ਸਨ। ਉਨ੍ਹਾਂ ਨੇ ਆਉਂਦਿਆਂ ਹੀ ਸੰਦੀਪ ਸਿੰਘ ਦੇ ਗਲ ‘ਚ ਪਾਈ ਹੋਈ ਸੋਨੇ ਦੀ ਚੈਨੀ ਝਪਟ ਲਈ, ਜਦੋਂ ਸੰਦੀਪ ਇਨ੍ਹਾਂ ਹਮਲਾਵਰਾਂ ਨਾਲ ਉਲਝ ਪਿਆ ਤਾਂ ਸੰਦੀਪ ਨੇ ਉਨ੍ਹਾਂ ਦਾ ਮੋਬਾਈਲ ਖੋਹ ਲਿਆ। ਜਦੋਂ ਹਮਲਾਵਰ ਭੱਜਣ ਲੱਗੇ ਤਾਂ ਸੰਦੀਪ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਹਮਲਾਵਰਾਂ ਨੇ ਸੰਦੀਪ ਨੂੰ ਗੋਲੀਆਂ ਮਾਰ ਦਿੱਤੀਆਂ।